01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਪੰਜਾਬ ਦਿਵਸ ਮਨਾਇਆ

ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਐੱਸ. ਬੀ.

ਅਜੀਤ ਡੈਸਕ 01-11-2026
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਪੰਜਾਬ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬ ਦਿਵਸ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 1 ਨਵੰਬਰ 1966 ਨੂੰ ਪੰਜਾਬ ਦਾ ਪੁਨਰਗਠਨ ਹੋਇਆ ਸੀ। ਪੰਜਾਬ ਪੁਨਰਗਠਨ ਐਕਟ ਤਹਿਤ ਪੰਜਾਬੀ ਭਾਸ਼ਾ ਦੇ ਆਧਾਰ ’ਤੇ ਪੰਜਾਬ ਨੂੰ ਨਵਾਂ ਰੂਪ ਦਿੱਤਾ ਗਿਆ। ਅਧਿਆਪਕ ਨਰਾਇਣ ਗਰਗ ਦੀ ਅਗਵਾਈ ਹੇਠ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੰਜਾਬ ਦਿਵਸ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਕਮਲਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਇੰਸਪੈਕਟਰ ਕਿਰਨਦੀਪ ਕੌਰ ਨੇ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਸੰਭਾਲਿਆ ਚਾਰਜ ਅਗਲੀ ਖ਼ਬਰ ਆਦੇਸ਼ ਯੂਨੀਵਰਸਿਟੀ ਵਿਖੇ ਐਮ.ਐਸ.ਐਮ.ਈ.ਦੇ ਸਹਿਯੋਗ ਨਾਲ ਉੱਦਮਤਾ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।