ਵਿਧਾਇਕ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਜਿੱਥੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਦੂਜੇ ਪਾਸੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਵਿਧਾਨ ਸਭਾ ਚੋਣ ਲਈ 40 ਦੇ ਕਰੀਬ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ। ਜਿਸ ਤਹਿਤ ਹਲਕਾ ਭਦੌੜ ਤੋਂ ਪਾਰਟੀ ਵਲੋਂ ਮੌਜੂਦਾ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਲਈ ਟਿਕਟ ਦਿੱਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ।
ਪ
ਪਾਰਟੀ ਵਲੋਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਪਾਰਟੀ ਵਰਕਰ। ਤਸਵੀਰ : ਪ੍ਰਵੀਨ ਗਰਗ
01-11-2026
ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਜਿੱਥੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਦੂਜੇ ਪਾਸੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕਾ ਵਿਧਾਨ ਸਭਾ ਚੋਣ ਲਈ 40 ਦੇ ਕਰੀਬ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਗਿਆ। ਜਿਸ ਤਹਿਤ ਹਲਕਾ ਭਦੌੜ ਤੋਂ ਪਾਰਟੀ ਵਲੋਂ ਮੌਜੂਦਾ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਲਈ ਟਿਕਟ ਦਿੱਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਟਿਕਟ ਮਿਲਣ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਵਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਾਰਟੀ ਦੇ ਸਿਰਕੱਢ ਆਗੂਆਂ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸਰਪੰਚ ਹਰਚਰਨ ਸਿੰਘ ਜੰਡਸਰ ਅਤੇ ਰਵੀ ਮੌੜ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਬਾਸੀ, ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜੱਗੀ ਸਿੰਘ, ਸੋਸ਼ਲ ਮੀਡੀਆ ਇੰਚਾਰਜ ਰਾਜ ਮਾਰਕੰਡਾ, ਅਮਨ ਦਰਾਕਾ, ਹੈਰੀ ਧੂਰਕੋਟ ਆਦਿ ਨੇ ਸਾਂਝੇ ਤੌਰ ’ਤੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਾਭ ਸਿੰਘ ਉੱਗੋਕੇ ’ਤੇ ਮੁੜ ਭਰੋਸਾ ਜਤਾਉਣਾ ਵਰਕਰਾਂ ਲਈ ਖ਼ੁਸ਼ੀ ਦੀ ਗੱਲ ਹੈ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਅਤੇ ਗੁਰਤੇਜ ਸਿੰਘ ਧਾਲੀਵਾਲ, ਸਰਪੰਚ ਬਲਵਿੰਦਰ ਸਿੰਘ ਮਕਸੂਥਾ, ਸੰਦੀਪ ਕੁਮਾਰ, ਲਵਦੀਪ ਲਵੀ, ਕੁਲਦੀਪ ਸਿੱਧੂ, ਬਬਲੀ ਤਾਜੋ, ਪ੍ਰਗਟ ਸਿੰਘ, ਅੰਮ੍ਰਿਤ ਸਿੰਘ, ਸ਼ਿੰਦਰ ਸਿੰਘ, ਕਿਸ਼ੋਰ ਬਾਵਾ, ਹਰਵਿੰਦਰ ਪਾਲ ਮਿੱਤਲ, ਹੈਪੀ ਪਰਜਾਪਤ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ।