ਰੋਜ਼ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਬਠਿੰਡਾ ਦੇ ਇਤਿਹਾਸਕ ਸਥਾਨਾਂ ਦਾ ਲਾਇਆ ਵਿੱਦਿਅਕ ਟੂਰ
ਟੱਲੇਵਾਲ, 2 ਨਵੰਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ-ਜੋਧਪੁਰ ਦੇ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਬਠਿੰਡਾ ਦੇ ਵੱਖ-ਵੱਖ ਇਤਿਹਾਸਕ ਤੇ ਮਨੋਰੰਜਕ ਸਥਾਨਾਂ ਦਾ ਵਿੱਦਿਅਕ ਟੂਰ ਲਗਾਇਆ। ਇਸ ਦੌਰਾਨ ਵਿਦਿਆਰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਕੀ ਕਾਸ਼ੀ ਦੇ ਇਤਿਹਾਸ ਅਤੇ ਇੱਥੇ ਮੌਜੂਦ ਪੁਰਾਤਨ ਹੱਥ-ਲਿਖਤ ਬੀੜਾਂ ਤੇ ਇਤਿਹਾਸਕ ਸ਼ਸਤਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।
ਅਜੀਤ ਡੈਸਕ
03-11-2026