03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਤਪਾ ਮੰਡੀ, 2 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਅੰਦਰ ਵਿਗਿਆਨਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਵਿਗਿਆਨਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਵਿਗਿਆਨ ਦੀ ਦੁਨੀਆ ਨਾਲ ਜੁੜੀਆਂ ਵੱਖ-ਵੱਖ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕਰਨ ਦਾ ਮੌਕਾ ਮਿਲਿਆ।

ਅਜੀਤ ਡੈਸਕ 03-11-2026
ਤਪਾ ਮੰਡੀ, 2 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਅੰਦਰ ਵਿਗਿਆਨਕ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਵਿਗਿਆਨਕ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੂੰ ਵਿਗਿਆਨ ਦੀ ਦੁਨੀਆ ਨਾਲ ਜੁੜੀਆਂ ਵੱਖ-ਵੱਖ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਵਿਗਿਆਨਕ ਗਤੀਵਿਧੀਆਂ, ਨਵੀਆਂ ਤਕਨੀਕਾਂ ਅਤੇ ਖੋਜਾਂ ਬਾਰੇ ਦਿਲਚਸਪੀ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਵੱਖ-ਵੱਖ ਵਿਗਿਆਨਕ ਮਾਡਲਾਂ ਅਤੇ ਪ੍ਰਯੋਗਾਂ ਨੂੰ ਦੇਖ ਕੇ ਆਪਣੀਆਂ ਜਿਗਿਆਸਾਵਾਂ ਦੇ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ। ਵਿਦਿਆਰਥੀਆਂ ਲਈ ਇਹ ਟੂਰ ਬਹੁਤ ਹੀ ਗਿਆਨ ਵਰਧਕ ਅਤੇ ਮਨੋਰੰਜਕ ਸਾਬਤ ਹੋਇਆ। ਅਜਿਹੇ ਟੂਰ ਵਿਦਿਆਰਥੀਆਂ ਵਿਚ ਨਿਰੀਖਣ ਕਰਨ, ਸਵਾਲ ਪੁੱਛਣ, ਨਵੀਆਂ ਚੀਜ਼ਾਂ ਸਿੱਖਣ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਿੰਸੀਪਲ ਅਤੇ ਡਾਇਰੈਕਟਰ ਪ੍ਰਿੰਸੀਪਲ ਮੈਡਮ ਮਨਪ੍ਰੀਤ ਕੌਰ ਸਰ ਅਬ੍ਰਾਹਮ ਉੱਦਮ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬਾਂ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਅਮਲੀ ਜੀਵਨ ਨਾਲ ਜੋੜ ਕੇ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿੱਦਿਅਕ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਅੰਤ ਵਿਚ ਵਿਦਿਆਰਥੀਆਂ ਨੇ ਇਸ ਯਾਤਰਾ ਦਾ ਭਰਪੂਰ ਅਨੰਦ ਮਾਣਿਆ ਅਤੇ ਨਵੀਆਂ ਜਾਣਕਾਰੀਆਂ ਨਾਲ ਭਰਪੂਰ ਯਾਦਾਂ ਲੈ ਕੇ ਵਾਪਸ ਪਰਤੇ।
ਪਿਛਲੀ ਖ਼ਬਰ ਸ੍ਰੀ ਗੋਪਾਲ ਦਾਸ ਗੋਇਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।