03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕੇਗਾ-ਛੰਨਾ

ਸੰਗਰੂਰ, 2 ਨਵੰਬਰ (ਧੀਰਜ ਪਸੋਰੀਆ)-ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਟਿੱਪਣੀ ਕਰਦਿਆਂ ਪੰਚਾਇਤ ਯੂਨੀਅਨ ਜ਼ਿਲਾ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਦਲਿਤ ਭਾਈਚਾਰੇ ਦੇ ਆਗੂ ਜਸਵੀਰ ਸਿੰਘ ਛੰਨਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਵਰੇਗੰਢ ਮੌਕੇ ਰਾਹੁਲ ਗਾਂਧੀ ਦਾ ਪੰਜਾਬ ਦਾ ਦੌਰਾ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕੇਗਾ। ਉਹਨਾਂ ਕਿਹਾ ਕਿ ਨਵੰਬਰ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ਤੇ 1 ਨਵੰਬਰ ਤੋਂ ਲੈ ਕੇ ਕਰੀਬ ਇੱਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਕੀਤੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ।

ਸਨਿਚਰਵਾਰ, 1 ਅਗਸਤ, 2026 03-11-2026
ਸੰਗਰੂਰ, 2 ਨਵੰਬਰ (ਧੀਰਜ ਪਸੋਰੀਆ)-ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਟਿੱਪਣੀ ਕਰਦਿਆਂ ਪੰਚਾਇਤ ਯੂਨੀਅਨ ਜ਼ਿਲਾ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਦਲਿਤ ਭਾਈਚਾਰੇ ਦੇ ਆਗੂ ਜਸਵੀਰ ਸਿੰਘ ਛੰਨਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਵਰੇਗੰਢ ਮੌਕੇ ਰਾਹੁਲ ਗਾਂਧੀ ਦਾ ਪੰਜਾਬ ਦਾ ਦੌਰਾ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕੇਗਾ। ਉਹਨਾਂ ਕਿਹਾ ਕਿ ਨਵੰਬਰ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ਤੇ 1 ਨਵੰਬਰ ਤੋਂ ਲੈ ਕੇ ਕਰੀਬ ਇੱਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਕੀਤੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਇੱਕ ਘਿਨੋਣਾ ਕਾਰਾ ਸੀ ਜਿਸ ਨੇ ਸਮੁੱਚੀ ਦੁਨੀਆਂ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਇਸ ਨੂੰ ਸਿੱਖ ਭਾਈਚਾਰਾ ਕਦੇ ਵੀ ਭੁੱਲ ਨਹੀਂ ਸਕੇਗਾ। ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਿੱਖ ਭਾਈਚਾਰੇ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਇਸ ਲਈ ਸਿੱਖ ਕੌਮ ਕਿਸੇ ਵੀ ਹਾਲਤ ਵਿੱਚ ਗਾਂਧੀ ਪਰਿਵਾਰ ਨੂੰ ਮਾਫ ਨਹੀਂ ਕਰੇਗੀ।
ਪਿਛਲੀ ਖ਼ਬਰ ਫੂਡ ਵਿਭਾਗ ਨੇ ਛਾਪੇਮਾਰੀ ਦੌਰਾਨ ਦੋ ਵੱਖ-ਵੱਖ ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ ਭਰੇ ਸੈਂਪਲ ਅਗਲੀ ਖ਼ਬਰ ਸ੍ਰੀ ਗੋਪਾਲ ਦਾਸ ਗੋਇਲ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।