03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਫੂਡ ਵਿਭਾਗ ਨੇ ਛਾਪੇਮਾਰੀ ਦੌਰਾਨ ਦੋ ਵੱਖ-ਵੱਖ ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ ਭਰੇ ਸੈਂਪਲ

ਬਰਨਾਲਾ, 2 ਨਵੰਬਰ (ਨਰਿੰਦਰ ਅਰੋੜਾ)-ਫੂਡ ਵਿਭਾਗ ਵਲੋਂ ਬਰਨਾਲਾ ਵਿਖੇ ਮਿਲਾਵਟਖੋਰੀ ਨੂੰ ਰੋਕਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਐੱਫ.

ਅਜੀਤ ਡੈਸਕ 03-11-2026
ਬਰਨਾਲਾ, 2 ਨਵੰਬਰ (ਨਰਿੰਦਰ ਅਰੋੜਾ)-ਫੂਡ ਵਿਭਾਗ ਵਲੋਂ ਬਰਨਾਲਾ ਵਿਖੇ ਮਿਲਾਵਟਖੋਰੀ ਨੂੰ ਰੋਕਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਐੱਫ.ਐੱਸ.ਓ. ਚਰਨਜੀਤ ਸਿੰਘ ਵਲੋਂ ਆਪਣੀ ਟੀਮ ਨਾਲ ਬਰਨਾਲਾ ਵਿਖੇ ਦੋ ਵੱਖ-ਵੱਖ ਦੁਕਾਨਾਂ ’ਤੇ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਵਾਲਮੀਕੀ ਚੌਂਕ ਦੇ ਨਜ਼ਦੀਕ ਸਥਿਤ ਕ੍ਰਿਸ਼ਨਾ ਸਵੀਟ ਅਤੇ ਬਾਜਾਖਾਨਾ ਰੋਡ ਸਥਿਤ ਰਾਜੂ ਬੀਕਾਨੇਰ ਮਿਸ਼ਠਾਨ ਭੰਡਾਰ ਦੀ ਦੁਕਾਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਜੋ ਸੈਂਪਲ ਭਰੇ ਗਏ ਹਨ ਉਨ੍ਹਾਂ ਨੂੰ ਜਾਂਚ ਲਈ ਲੈਬੋਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਮਿਲਾਵਟਖੋਰੀ ਦਾ ਕੰਮ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ 70ਵੀਆਂ ਨੈਸ਼ਨਲ ਸਕੂਲ ਖੇਡ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕੇਗਾ-ਛੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।