ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਰੋਸ ਧਰਨਾ
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਜਸਮੇਲ ਸਿੰਘ ਕਾਲੇਕੇ, ਪਵਿੱਤਰ ਸਿੰਘ ਲਾਲੀ ਜ਼ਿਲ੍ਹਾ ਪ੍ਰਧਾਨ, ਗੁਰਮੇਲ ਸਿੰਘ ਜਵੰਦਾ, ਮਨਜੀਤ ਰਾਜ ਕ੍ਰਾਂਤੀਕਾਰੀ ਬੁੱਟਰ, ਗੁਰਦੇਵ ਸਿੰਘ, ਜਗਰਾਜ ਸਿੰਘ ਡਕੌਂਦਾ ਧਨੇਰ, ਇੰਦਰਪਾਲ ਸਿੰਘ ਸੂਬਾ ਪ੍ਰੈੱਸ ਸਕੱਤਰ, ਦਰਸ਼ਨ ਸਿੰਘ ਉੱਗੋਕੇ ਡਕੌਂਦਾ ਬੁਰਜ ਗਿੱਲ, ਮੋਹਨ ਸਿੰਘ ਰੂੜੇਕੇ, ਕ੍ਰਾਂਤੀਕਾਰੀ ਯੂਨੀਅਨ ਦੇ ਡਾ: ਦਰਸ਼ਨ ਪਾਲ, ਗੁਰਦੀਪ ਸਿੰਘ, ਸਿਕੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੇ ਹੱਦ ਕਰਜ਼ੇ ਪਾਸ ਕੀਤੇ ਗਏ ਹਨ ਪ੍ਰੰਤੂ ਸਹਿਕਾਰੀ ਬੈਂਕਾਂ ਵਲੋਂ ਕਰਜ਼ਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ, ਸਹਿਕਾਰੀ ਬੈਂਕ ਵਲੋਂ ਕਿਸਾਨੀ ਕਰਜ਼ੇ ਉੱਤੇ ਵਿਆਜ ਦਰ 7 ਫ਼ੀਸਦੀ ਤੋਂ ਵੱਧਾ ਕੇ 9 ਫ਼ੀਸਦੀ ਕਰਨ ਦੀ ਤਜਵੀਜ਼ ਰੱਖੀ ਗਈ ਇਸ ਦੇ ਵਿਰੋਧ ਵਿਚ ਡਿਪਟੀ ਰਜਿਸਟਰਾਰ ਬਰਨਾਲਾ ਦੇ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਦਿੱਤਾ ਗਿਆ ਹੈ।
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਜਸਮੇਲ ਸਿੰਘ ਕਾਲੇਕੇ, ਪਵਿੱਤਰ ਸਿੰਘ ਲਾਲੀ ਜ਼ਿਲ੍ਹਾ ਪ੍ਰਧਾਨ, ਗੁਰਮੇਲ ਸਿੰਘ ਜਵੰਦਾ, ਮਨਜੀਤ ਰਾਜ ਕ੍ਰਾਂਤੀਕਾਰੀ ਬੁੱਟਰ, ਗੁਰਦੇਵ ਸਿੰਘ, ਜਗਰਾਜ ਸਿੰਘ ਡਕੌਂਦਾ ਧਨੇਰ, ਇੰਦਰਪਾਲ ਸਿੰਘ ਸੂਬਾ ਪ੍ਰੈੱਸ ਸਕੱਤਰ, ਦਰਸ਼ਨ ਸਿੰਘ ਉੱਗੋਕੇ ਡਕੌਂਦਾ ਬੁਰਜ ਗਿੱਲ, ਮੋਹਨ ਸਿੰਘ ਰੂੜੇਕੇ, ਕ੍ਰਾਂਤੀਕਾਰੀ ਯੂਨੀਅਨ ਦੇ ਡਾ: ਦਰਸ਼ਨ ਪਾਲ, ਗੁਰਦੀਪ ਸਿੰਘ, ਸਿਕੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਦੇ ਹੱਦ ਕਰਜ਼ੇ ਪਾਸ ਕੀਤੇ ਗਏ ਹਨ ਪ੍ਰੰਤੂ ਸਹਿਕਾਰੀ ਬੈਂਕਾਂ ਵਲੋਂ ਕਰਜ਼ਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ, ਸਹਿਕਾਰੀ ਬੈਂਕ ਵਲੋਂ ਕਿਸਾਨੀ ਕਰਜ਼ੇ ਉੱਤੇ ਵਿਆਜ ਦਰ 7 ਫ਼ੀਸਦੀ ਤੋਂ ਵੱਧਾ ਕੇ 9 ਫ਼ੀਸਦੀ ਕਰਨ ਦੀ ਤਜਵੀਜ਼ ਰੱਖੀ ਗਈ ਇਸ ਦੇ ਵਿਰੋਧ ਵਿਚ ਡਿਪਟੀ ਰਜਿਸਟਰਾਰ ਬਰਨਾਲਾ ਦੇ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਦਿੱਤਾ ਗਿਆ ਹੈ। ਆਗੂਆਂ ਕਿਹਾ ਕਿ ਇਸ ਲਈ ਕਿਸਾਨਾਂ ਨੂੰ ਪ੍ਰਤੀ ਏਕੜ 12000 ਖਾਦ ਅਤੇ 18000 ਨਗਦ ਕਰਜ਼ਾ ਜਾਰੀ ਕੀਤਾ ਜਾਵੇ, ਕਿਸਾਨਾਂ ਪ੍ਰਤੀ ਏਕੜ 3000 ਦਾ ਡੀਜ਼ਲ ਲਈ ਕਰਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹਰ ਵਰਗ ਦੁਖੀ ਹੈ। ਆਗੂਆਂ ਕਿਹਾ ਕਿ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਹਾਜ਼ਰ ਸਨ।