03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਨੈੱਟਬਾਲ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ

ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ (ਲੜਕੇ ਅਤੇ ਲੜਕੀਆਂ) ਨੈੱਟਬਾਲ ਚੈਂਪੀਅਨਸ਼ਿਪ ਐੱਸ. ਐੱਸ.

ਅਜੀਤ ਡੈਸਕ 03-11-2026
ਬਰਨਾਲਾ, 2 ਨਵੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ (ਲੜਕੇ ਅਤੇ ਲੜਕੀਆਂ) ਨੈੱਟਬਾਲ ਚੈਂਪੀਅਨਸ਼ਿਪ ਐੱਸ.ਐੱਸ.ਡੀ ਕਾਲਜ ਬਰਨਾਲਾ ਵਿਖੇ ਸਾਨੌ ਸੌਕਤ ਨਾਲ ਸਮਾਪਤ ਹੋਈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਕੀਤੀ ਗਈ। ਲੜਕਿਆਂ ਦੀਆਂ ਟੀਮਾਂ ਦੇ ਫਾਈਨਲ ਮੁਕਾਬਲਿਆਂ ਵਿਚ ਐੱਸ.ਐੱਸ.ਡੀ ਕਾਲਜ ਬਰਨਾਲਾ ਦੀ ਟੀਮ ਨੇ ਪਹਿਲਾ ਸਥਾਨ ਲੈ ਕੇ ਚੈਂਪੀਅਨਸ਼ਿਪ ਟਰਾਫੀ ਜਿੱਤ ਲਈ, ਜਦਕਿ ਯੂਨੀਵਰਸਿਟੀ ਕਾਲਜ ਢਿੱਲਵਾਂ ਦੀ ਟੀਮ ਦੂਜੇ, ਐੱਸ.ਡੀ ਕਾਲਜ ਬਰਨਾਲਾ ਦੀ ਟੀਮ ਤੀਜੇ ਅਤੇ ਯੂਨੀਵਰਸਿਟੀ ਕਾਲਜ ਬਰਨਾਲਾ ਦੀ ਟੀਮ ਚੌਥੇ ਸਥਾਨ ’ਤੇ ਰਹੀ। ਲੜਕੀਆਂ ਦੇ ਵਰਗ ਫਾਈਨਲ ਮੁਕਾਬਲਿਆਂ ਵਿਚ ਐੱਸ.ਡੀ ਕਾਲਜ ਬਰਨਾਲਾ ਦੀ ਟੀਮ ਨੇ ਪਹਿਲਾ ਸਥਾਨ ਲੈ ਕੇ ਚੈਂਪੀਅਨਸ਼ਿਪ ਟਰਾਫੀ ਜਿੱਤੀ। ਸਰਕਾਰੀ ਕਾਲਜ ਲੜਕੀਆਂ ਪਟਿਆਲਾ ਟੀਮ ਨੇ ਦੂਜਾ, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਟੀਮ ਨੇ ਤੀਜਾ ਅਤੇ ਐੱਸ.ਐੱਸ.ਡੀ ਕਾਲਜ ਬਰਨਾਲਾ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੂੰ ਐਸ.ਡੀ ਸਭਾ ਦੇ ਚੇਅਰਮੈਨ ਡਾ: ਪੀਨਾਂਕ ਮੋਦਗਿੱਲ, ਜਨਰਲ ਸਕੱਤਰ ਸ਼ਿਵ ਸਿੰਗਲਾ, ਪ੍ਰਿੰਸੀਪਲ ਡਾ: ਰਾਕੇਸ ਜਿੰਦਲ, ਨੈੱਟਬਾਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਮਨਦੀਪ ਸ਼ਰਮਾ ਨੇ ਸਨਮਾਨਿਤ ਕੀਤਾ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੁਨੀਤਇੰਦਰ ਸਿੰਘ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਕੌਂਸਲਰ ਨੀਰਜ ਜਿੰਦਲ, ਕੈਪਟਨ ਭੁਪਿੰਦਰ ਸਿੰਘ ਝਲੂਰ, ਬਿੱਟੂ ਸ਼ਰਮਾ, ਗਿਰਧਰ ਮਿੱਤਲ, ਰਵਜੋਤ ਸਿੰਘ, ਪ੍ਰੋ: ਭਾਰਤ ਭੂਸਣ, ਰੰਗਕਰਮੀ ਭੁਪਿੰਦਰ ਬਰਨਾਲਾ, ਠੇਕੇਦਾਰ ਬਿੰਦਰ ਸਿੰਘ ਲੌਂਗੋਵਾਲ, ਜਗਸੀਰ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤ ਸਿੰਘ, ਜਤਿੰਦਰ ਗੋਇਲ, ਪ੍ਰਸਿੱਧ ਨੈਟਬਾਲ ਖਿਡਾਰੀ ਇੰਸਪੈਕਟਰ ਰਾਜਪਾਲ ਸਿੰਘ, ਪ੍ਰੋ: ਪਰਵਿੰਦਰ ਕੌਰ, ਪ੍ਰੋ: ਚਰਨਜੀਤ ਸਿੰਘ, ਅਰਵਿੰਦ ਕੁਮਾਰ, ਹੈਪੀ ਕੁਮਾਰ, ਲਖਵੀਰ ਸਿੰਘ, ਜਸਵੀਰ ਸਿੰਘ, ਇੰਦਰਜੀਤ ਸਿੰਘ, ਸੋਨੂੰ, ਹਰਪਾਲ ਸਿੰਘ, ਕਰਮਜੀਤ ਸਿੰਘ, ਬੂਟਾ ਸਿੰਘ, ਪ੍ਰੋ: ਗੁਰਪਿਆਰ ਸਿੰਘ, ਪ੍ਰੋ: ਹਰਪ੍ਰੀਤ ਕੌਰ, ਵੱਖ-ਵੱਖ ਕਾਲਜਾਂ ਦੇ ਖੇਡ ਇੰਚਾਰਜ ਤੇ ਖਿਡਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਜਲਦ ਸ਼ੁਰੂ ਹੋਵੇਗੀ ਅਤਿ-ਆਧੁਨਿਕ ਕ੍ਰਿਕਟ... ਅਗਲੀ ਖ਼ਬਰ ਵਾਈ.ਐੱਸ ਸਕੂਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਜਾਗਰੂਕ ਸੈਮੀਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।