04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਤੰਬਾਕੂਨੋਸ਼ੀ ਵਿਰੋਧੀ ਗਤੀਵਿਧੀਆਂ ਤੰਬਾਕੂ ਛੱਡੋ, ਜ਼ਿੰਦਗੀ ਅਪਣਾਓ–ਡਾ. ਸੰਜੇ ਕੁਮਾਰ

ਮਹਿਲ ਕਲਾਂ, 3 ਨਵੰਬਰ (ਤਰਸੇਮ ਸਿੰਘ ਗਹਿਲ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਸੰਜੇ ਕੁਮਾਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਪੰਜਾਬ ਰਾਜ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ, ਗ੍ਰਾਮ ਸਭਾਵਾਂ, ਜਨਤਕ ਥਾਵਾਂ ’ਤੇ ਜਾਣਕਾਰੀ ਦੇਣਾ, ਵਿੱਦਿਅਕ ਸੰਸਥਾਵਾਂ ਨੂੰ ਤੰਬਾਕੂਨੋਸ਼ੀ ਰਹਿਤ ਘੋਸ਼ਿਤ ਕਰਵਾਉਣਾ ਆਦਿ ਗਤੀਵਿਧਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਡਾ: ਸੰਜੇ ਕੁਮਾਰ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ।

ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਦੁਕਾਨਦਾਰ ਨੂੰ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਅਧਿਕਾਰੀ। ਤਸਵੀਰ : ਤਰਸੇਮ ਸਿੰਘ ਗਹਿਲ 04-11-2026
ਮਹਿਲ ਕਲਾਂ, 3 ਨਵੰਬਰ (ਤਰਸੇਮ ਸਿੰਘ ਗਹਿਲ)-ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ: ਸੰਜੇ ਕੁਮਾਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿਚ ਪੰਜਾਬ ਰਾਜ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ ਜਿਸ ਦੌਰਾਨ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ, ਗ੍ਰਾਮ ਸਭਾਵਾਂ, ਜਨਤਕ ਥਾਵਾਂ ’ਤੇ ਜਾਣਕਾਰੀ ਦੇਣਾ, ਵਿੱਦਿਅਕ ਸੰਸਥਾਵਾਂ ਨੂੰ ਤੰਬਾਕੂਨੋਸ਼ੀ ਰਹਿਤ ਘੋਸ਼ਿਤ ਕਰਵਾਉਣਾ ਆਦਿ ਗਤੀਵਿਧਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਡਾ: ਸੰਜੇ ਕੁਮਾਰ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ। ਇਸ ਮੌਕੇ ਐਸ.ਆਈ. ਸੁਖਵਿੰਦਰ ਸਿੰਘ ਅਤੇ ਹੈਲਥ ਵਰਕਰ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਕੋਟਪਾ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ’ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ’ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿੱਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6 (ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿੱਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਟਰਾਂਸਪੋਰਟ ਸੁਰੱਖਿਆ ਸੰਬੰਧੀ ਮੀਟਿੰਗ ਕਰਵਾਇਆ ਅਗਲੀ ਖ਼ਬਰ ਵਾਈ.ਐੱਸ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।