06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਸੈਮੀਨਾਰ ਕਰਵਾਇਆ

ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ‘ਯੂਥ ਫਾਰ ਡੈਮੋਕ੍ਰੇਸੀ: ਤੁਹਾਡੀ ਵੋਟ ਮਹੱਤਵਪੂਰਨ ਹੈ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ, ਚੋਣ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 06-11-2026
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ‘ਯੂਥ ਫਾਰ ਡੈਮੋਕ੍ਰੇਸੀ: ਤੁਹਾਡੀ ਵੋਟ ਮਹੱਤਵਪੂਰਨ ਹੈ’ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ, ਚੋਣ ਪ੍ਰਕਿਰਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਅਤੇ ਦੇਸ਼ ਦੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜ: ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ ਨੇ ਲੋਕਤੰਤਰ ਨੂੰ ਮਜ਼ਬੂਤ ਅਤੇ ਜੀਵੰਤ ਬਣਾਉਣ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ’ਤੇ ਵਿਸ਼ੇਸ਼ ਧਿਆਨ ਦਿੱਤਾ ਅਤੇ ਚੋਣ ਪ੍ਰਕਿਰਿਆ ਵਿਚ ਸੂਝ-ਬੂਝ, ਨੈਤਿਕਤਾ ਅਤੇ ਜ਼ਿੰਮੇਵਾਰੀ ਨਾਲ ਭਾਗ ਲੈਣ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਵਿਦਿਆਰਥੀਆਂ ਨੂੰ ਇਸ ਗੱਲ ਪ੍ਰਤੀ ਜਾਗਰੂਕ ਕੀਤਾ ਗਿਆ ਕਿ ਵੋਟ ਪਾਉਣਾ ਸਿਰਫ਼ ਇਕ ਸੰਵਿਧਾਨਕ ਅਧਿਕਾਰ ਹੀ ਨਹੀਂ, ਸਗੋਂ ਹਰ ਯੋਗ ਨਾਗਰਿਕ ਦੀ ਇਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਮੁਹਿੰਮ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਹਰ ਵੋਟ ਮਹੱਤਵ ਰੱਖਦੀ ਹੈ ਅਤੇ ਨਾਗਰਿਕਾਂ ਦੀ ਸਮੂਹਿਕ ਭਾਗੀਦਾਰੀ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਡੀਨ ਅਕਾਦਮਿਕ ਡਾ: ਭਵੇਤ ਗਰਗ, ਵਾਈਸ ਚੇਅਰਮੈਨ ਸ੍ਰੀ ਰਣਜੀਵ ਮੰਗਲਾ, ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲਾ, ਜੁਆਇੰਟ ਸਕੱਤਰ ਇੰਜੀ. ਇੰਦਰਪਾਲ ਗੋਇਲ, ਖ਼ਜ਼ਾਨਚੀ ਸ੍ਰੀ ਅਸ਼ਵਨੀ ਸਿੰਗਲਾ, ਐਡੀਸ਼ਨਲ ਸਕੱਤਰ ਇੰਜੀ. ਮੋਹਿਤ ਮੰਗਲਾ, ਕਾਰਜਕਾਰੀ ਮੈਂਬਰ ਸ੍ਰੀ ਹਰਭਜਨ ਸਿੰਘ, ਡਾ: ਜਸ਼ਨਜੋਤ, ਭਵੁਕਤਾ ਸ਼ਰਮਾ, ਰਜਨੀਸ਼ ਨਰੂਲਾ, ਵਿਜੇ ਕੁਮਾਰ, ਚਤਿੰਦਰ, ਜਤਿੰਦਰ ਦਹੀਆ, ਕੁਲਦੀਪ ਸਿੰਘ, ਕੁਲਵਿੰਦਰ ਕੌਰ, ਕਮਲਜੀਤ ਕੌਰ, ਨਵਦੀਪ ਬਾਂਸਲ, ਦਿੰਪੀ, ਕਮਲਪ੍ਰੀਤ ਕੌਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਤੋਹਫੇ ਭੇਟ ਕੀਤੇ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਨੁੱਕੜ ਨਾਟਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।