ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ 29 ਚਲਾਨ, 1.45 ਲੱਖ ਰੁਪਏ ਜੁਰਮਾਨਾ
ਬਰਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਵਿਚ ਦੌਰਾ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ ਤਕ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ 83 ਮਾਮਲੇ ਆ ਚੁੱਕੇ ਹਨ ਅਤੇ ਹੁਣ ਤਕ 29 ਚਲਾਨ ਕੱਟੇ ਜਾ ਚੁੱਕੇ ਹਨ ਤੇ 1,45,000 ਰੁਪਏ ਜੁਰਮਾਨਾ ਕੀਤਾ ਜਾ ਚੁੱਕਿਆ ਹੈ।
ਬਰਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਵਿਚ ਦੌਰਾ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ ਤਕ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ 83 ਮਾਮਲੇ ਆ ਚੁੱਕੇ ਹਨ ਅਤੇ ਹੁਣ ਤਕ 29 ਚਲਾਨ ਕੱਟੇ ਜਾ ਚੁੱਕੇ ਹਨ ਤੇ 1,45,000 ਰੁਪਏ ਜੁਰਮਾਨਾ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਬੰਧਿਤ ਅਮਲੇ ਦੀ ਰਿਪੋਰਟ ਅਨੁਸਾਰ 31 ਮਾਮਲੇ ਨੋ ਬਰਨਿੰਗ ਪਾਏ ਗਏ ਹਨ ਅਤੇ ਬਾਕੀਆਂ ਦੀ ਰਿਪੋਰਟ ਆਉਣ ਬਾਕੀ ਹੈ। ਮਾਲ ਵਿਭਾਗ ਸਮੇਤ ਸਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਜਲਦ ਤੋਂ ਜਲਦ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਖੇਤੀਬਾੜੀ ਵਿਭਾਗ/ ਸਹਿਕਾਰੀ ਸੋਸਾਇਟੀ/ ਨੋਡਲ ਅਫ਼ਸਰਾਂ ਨਾਲ ਤਾਲਮੇਲ ਰੱਖਦੇ ਹੋਏ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ।