ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੀ ਸੋਸ਼ਲ ਵੈਲਫੇਅਰ ਮਿਨਿਸਟਰੀ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਤੋਹਫੇ ਭੇਟ ਕੀਤੇ ਗਏ। ਇਸ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਲੋੜਵੰਦ ਲੋਕਾਂ ਅਤੇ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਕਿਤਾਬਾਂ, ਸਟੇਸ਼ਨਰੀ ਦਾ ਸਮਾਨ ਅਤੇ ਖਾਣ-ਪੀਣ ਦੀਆਂ ਵਸਤਾਂ ਦਾਨ ਕੀਤੀਆਂ ਅਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਕੂਲ ਦੀ ਸੋਸ਼ਲ ਵੈਲਫੇਅਰ ਮਿਨਿਸਟਰੀ ਦਾ ਇਹ ਉਪਰਾਲਾ ਦਰਸਾਉਂਦਾ ਹੈ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ, ਜ਼ਿੰਮੇਵਾਰ ਅਤੇ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਣ ਵਾਲੇ ਨਾਗਰਿਕ ਬਣਾਉਣਾ ਵੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।