ਸਰਕਾਰੀ ਮਿਡਲ ਸਕੂਲ ਕਲਾਲਾ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਅਤੇ ਰਜਿਸਟਰ ਕਰਨ ਲਈ ਅੱਜ ਸਰਕਾਰੀ ਮਿਡਲ ਸਕੂਲ ਕਲਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ, ਫਾਰਮ ਨੰਬਰ 6 ਭਰਨ ਦੇ ਤਰੀਕੇ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਅਤੇ ਰਜਿਸਟਰ ਕਰਨ ਲਈ ਅੱਜ ਸਰਕਾਰੀ ਮਿਡਲ ਸਕੂਲ ਕਲਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਦੀ ਪ੍ਰਕਿਰਿਆ, ਫਾਰਮ ਨੰਬਰ 6 ਭਰਨ ਦੇ ਤਰੀਕੇ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੱਸਦਿਆਂ ਲੋਕਤੰਤਰਿਕ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਆਪਣੇ ਆਲੇ-ਦੁਆਲੇ ਦੇ ਹੋਰ ਯੋਗ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਜਿਹੜੇ ਯੋਗ ਨੌਜਵਾਨ ਅਜੇ ਤੱਕ ਵੋਟਰ ਵਜੋਂ ਰਜਿਸਟਰ ਨਹੀਂ ਹੋਏ, ਉਹ ਇਨ੍ਹਾਂ ਕੈਂਪਾਂ ਦਾ ਲਾਭ ਲੈਂਦਿਆਂ ਆਪਣੀ ਵੋਟ ਜ਼ਰੂਰ ਬਣਵਾ ਸਕਣ।