07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸ਼ਿਵਾਲਿਕ ਪਬਲਿਕ ਸਕੂਲ, ਤਪਾ ਵਿਖੇ ਰੰਗੋਲੀ ਬਣਾਉਣ ਦੇ ਅੰਤਰ-ਹਾਊਸ ਮੁਕਾਬਲੇ ਕਰਵਾਏ

ਤਪਾ ਮੰਡੀ, 6 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਰੰਗੋਲੀ ਬਣਾਉਣ ਦਾ ਅੰਤਰ-ਹਾਊਸ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ (ਥੀਮਾਂ) ’ਤੇ ਆਧਾਰਿਤ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕੀਤੀਆਂ।

ਅਜੀਤ ਡੈਸਕ 07-11-2026
ਤਪਾ ਮੰਡੀ, 6 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਰੰਗੋਲੀ ਬਣਾਉਣ ਦਾ ਅੰਤਰ-ਹਾਊਸ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ (ਥੀਮਾਂ) ’ਤੇ ਆਧਾਰਿਤ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕੀਤੀਆਂ। ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਬਲੂ ਹਾਊਸ ਨੇ ਪਹਿਲਾ ਸਥਾਨ, ਯੈਲੋ ਹਾਊਸ ਨੇ ਦੂਜਾ ਸਥਾਨ ਅਤੇ ਰੈੱਡ ਤੇ ਗ੍ਰੀਨ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਐਨ.ਸੀ.ਸੀ. ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਹੌਸਲਾ-ਅਫ਼ਜ਼ਾਈ ਇਨਾਮ ਦਿੱਤੇ ਗਏ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਕਲਾ ਨੂੰ ਨਿਖਾਰਨ ਅਤੇ ਆਤਮ-ਵਿਸ਼ਵਾਸ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਿੰਡ ਮੂੰਮ ’ਚ ਇੱਕੋ ਰਾਤ ਪੰਜ ਕਿਸਾਨਾਂ ਦੀਆਂ ਮੋਟਰਾਂ ਤੋਂ 215 ਫੁੱਟ ਕੇਬਲ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।