07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਾਹੁਲ ਗਾਂਧੀ ਦੀ ਸੰਗਰੂਰ ’ਚ ਫੇਰੀ ਨੇ ਸਿਆਸੀ ਹਲਚਲ ਤੇਜ਼ ਕੀਤੀ-ਧੰਨਾ ਸਿੰਘ ਗਰੇਵਾਲ

ਬਰਨਾਲਾ, 6 ਨਵੰਬਰ (ਰਾਜ ਪਨੇਸਰ)-ਬੀਤੇ ਦਿਨੀਂ ਕਾਂਗਰਸੀ ਯੁਵਰਾਜ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਨੇ ਸਿਆਸਤ ’ਚ ਭੂਚਾਲ ਲਿਆ ਕੇ ਰੱਖ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ ਤੇ ਕਿਹਾ ਕਿ 2027 ਦੀਆਂ ਚੋਣਾਂ ਦਾ ਵਿਗਲ ਵੱਜ ਚੁੱਕਿਆ ਹੈ।

ਧੰਨਾ ਸਿੰਘ ਗਰੇਵਾਲ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ। ਅਜੀਤ ਤਸਵੀਰ 07-11-2026
ਬਰਨਾਲਾ, 6 ਨਵੰਬਰ (ਰਾਜ ਪਨੇਸਰ)-ਬੀਤੇ ਦਿਨੀਂ ਕਾਂਗਰਸੀ ਯੁਵਰਾਜ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਨੇ ਸਿਆਸਤ ’ਚ ਭੂਚਾਲ ਲਿਆ ਕੇ ਰੱਖ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਸੈੱਲ ਦੇ ਸੂਬਾ ਮੀਤ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ ਤੇ ਕਿਹਾ ਕਿ 2027 ਦੀਆਂ ਚੋਣਾਂ ਦਾ ਵਿਗਲ ਵੱਜ ਚੁੱਕਿਆ ਹੈ। ਸਾਰੀਆਂ ਪਾਰਟੀਆਂ ਵਲੋਂ ਆਪਣੇ-ਆਪਣੇ ਤੌਰ ’ਤੇ ਜ਼ੋਰ ਅਜ਼ਮਾਇਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿੰਨਾ ਚਿਰ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਰਹੀ ਹੈ ਉਸ ਸਮੇਂ ਪੰਜਾਬ ’ਚੋਂ ਨਸ਼ਾ, ਗੈਂਗਸਟਰਵਾਦ ਅਤੇ ਫਿਰੋਤੀਆਂ ਲਈ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ’ਤੇ ਪੂਰੀ ਤਰ੍ਹਾਂ ਨਕੇਲ ਪਈ ਹੋਈ ਸੀ । ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਤੇ ਹੋਰ ਸੀਨੀਅਰ ਆਗੂਆਂ ਨੇ ਸੰਗਰੂਰ ਵਿਖੇ ਵਿਸਾਲ ਰੈਲੀ ਨੂੰ ਸੰਬੋਧਨ ਕੀਤਾ ਸੀ ਜਿਸ ਨੂੰ ਲੈ ਕੇ ਸਿਆਸਤ ਵਿਚ ਜ਼ਬਰਦਸਤ ਭੁਚਾਲ ਆ ਗਿਆ ਕਿਉਂਕਿ ਆਉਣ ਵਾਲਾ ਸਮਾਂ ਪੰਜਾਬ ’ਚ ਕਾਂਗਰਸ ਪਾਰਟੀ ਦਾ ਹੈ। ਆਗਾਮੀ ਚੋਣਾਂ ਸਬੰਧੀ ਪੰਜਾਬ ਪ੍ਰਧਾਨ ਪਰਗਟ ਸਿੰਘ ਨਾਲ ਵੀ ਲੰਬੀਆਂ ਵਿਚਾਰਾਂ ਕੀਤੀਆਂ ਗਈਆਂ ਕਿ ਨਵੇਂ ਹਰੇਕ ਵੋਟਰ ਤੱਕ ਪਹੁੰਚ ਬਣਾਈ ਜਾ ਸਕੇ।
ਪਿਛਲੀ ਖ਼ਬਰ ਰਿਆਤ ਇੰਟਰਨੈਸ਼ਨਲ ਸਕੂਲ ਨੇ 13ਵਾਂ ਸਾਲਾਨਾ ਖੇਡ ਮੇਲਾ ਮਨਾਇਆ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।