ਧਾਰਮਿਕ ਦੀਵਾਨ ਸਜਾਏ
ਚੀਮਾ ਮੰਡੀ, 9 ਨਵੰਬਰ (ਗੁਰਜੀਤ ਸਿੰਘ ਚਹਿਲ)-ਮੱਸਿਆ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਤ ਅਤਰ ਸਿੰਘ ਦੀ ਨਿੱਘੀ ਯਾਦ 'ਚ ਮਹੀਨਾਵਾਰ ਮੱਸਿਆ ਸਮਾਗਮ ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਅਤੇ ਇਸ ਸਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ । ਅਕਾਲ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਮਾਤਾ ਭੋਲੀ ਕੌਰ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ, ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।
ਚੀਮਾ ਮੰਡੀ, 9 ਨਵੰਬਰ (ਗੁਰਜੀਤ ਸਿੰਘ ਚਹਿਲ)-ਮੱਸਿਆ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਤ ਅਤਰ ਸਿੰਘ ਦੀ ਨਿੱਘੀ ਯਾਦ 'ਚ ਮਹੀਨਾਵਾਰ ਮੱਸਿਆ ਸਮਾਗਮ ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਅਤੇ ਇਸ ਸਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ । ਅਕਾਲ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਮਾਤਾ ਭੋਲੀ ਕੌਰ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ, ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਗੁਰਦੁਆਰਾ ਜਨਮ ਅਸਥਾਨ ਚੀਮਾ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਉਪ ਪ੍ਰਧਾਨ ਕਲਗੀਧਰ ਟਰੱਸਟ ਬੜੂ ਸਾਹਿਬ ਵਾਲਿਆਂ ਨੇ ਮੱਸਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਨਤਮਸਤਕ ਹੋਈਆ ਸੰਗਤਾਂ ਦਾ ਧੰਨਵਾਦ ਕੀਤਾ।