10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਾਈ.ਐੱਸ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ

ਬਰਨਾਲਾ, 10 ਨਵੰਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 11-11-2026
ਬਰਨਾਲਾ, 10 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ ’ਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੀ ਅੰਡਰ-14 ਸਾਲ ਵਰਗ ਦੀ ਟੀਮ ਨੇ ਮੁਕਾਬਲਿਆਂ ’ਚ ਭਾਗ ਲਿਆ ਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਜੇਤੂ ਟੀਮ ਵਿਚ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਸੁਖਮਨਜੀਤ ਕੌਰ, ਸੁਖਜੋਤ ਕੌਰ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਪਰਣੀਤ ਕੌਰ ਸ਼ਾਮਿਲ ਸਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਜੇਤੂ ਵਿਦਿਆਰਥਣਾਂ ਤੇ ਕੋਚ ਜਸਵੀਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕ੍ਰਿਸ਼ਚੀਅਨ ਕਬਰਿਸਤਾਨ ਲਈ ਜਗ੍ਹਾ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਗੁਰਬਾਜ਼ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ ਕੱਪੜੇ ਲਾਹ ਕ... ਅਗਲੀ ਖ਼ਬਰ ਸਕੂਲ ਉਸਾਰੀ ਲਈ ਤਿਆਰ ਕੀਤੇ ਗਏ 31 ਵਿੱਘੇ ਬੇਸ਼ਕੀਮਤੀ ਰਕਬੇ ਨੂੰ ਨਾਜਾਇਜ਼ ਕਬਜ਼ਾਕਾਰੀਆਂ ਦੇ ਚੁੰਗਲ ’ਚੋਂ ਆਜ਼ਾਦ ਕਰਾਉਣ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।