11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪ੍ਰਾਚੀਨ ਸਰਾਂ ਮੰਦਰ ਵਿਖੇ ਗੋਵਰਧਨ ਪੂਜਾ ਮੌਕੇ ਲੱਗੀਆਂ ਰੌਣਕਾਂ, ਭਜਨ-ਕੀਰਤਨ ਨਾਲ ਗੂੰਜਿਆ ਮੰਦਰ

ਤਪਾ ਮੰਡੀ, 10 ਨਵੰਬਰ (ਪ੍ਰਵੀਨ ਗਰਗ)-ਪ੍ਰਾਚੀਨ ਸਰਾਂ ਮੰਦਰ ਵਿਖੇ ਸ਼ਾਸਤਰੀ ਪ੍ਰਹਿਲਾਦ ਸ਼ਰਮਾ ਦੀ ਦੇਖ-ਰੇਖ ਹੇਠ ਗੋਵਰਧਨ ਪੂਜਾ ਦਾ ਪਵਿੱਤਰ ਸਮਾਗਮ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਮੰਦਰ ਵਿਚ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਆਮਦ ਰਹੀ।

ਪ੍ਰਾਚੀਨ ਸਰਾਂ ਮੰਦਰ ਵਿਖੇ ਗੋਵਰਧਨ ਪੂਜਾ ਦੌਰਾਨ ਮਹਿਲਾਵਾਂ। ਤਸਵੀਰ : ਪ੍ਰਵੀਨ ਗਰਗ 11-11-2026
ਤਪਾ ਮੰਡੀ, 10 ਨਵੰਬਰ (ਪ੍ਰਵੀਨ ਗਰਗ)-ਪ੍ਰਾਚੀਨ ਸਰਾਂ ਮੰਦਰ ਵਿਖੇ ਸ਼ਾਸਤਰੀ ਪ੍ਰਹਿਲਾਦ ਸ਼ਰਮਾ ਦੀ ਦੇਖ-ਰੇਖ ਹੇਠ ਗੋਵਰਧਨ ਪੂਜਾ ਦਾ ਪਵਿੱਤਰ ਸਮਾਗਮ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਮੰਦਰ ਵਿਚ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਆਮਦ ਰਹੀ। ਵੱਡੀ ਗਿਣਤੀ ’ਚ ਮਹਿਲਾਵਾਂ ਸਮੇਤ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕੀਤੀ ਅਤੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸ਼ਾਸਤਰੀ ਪ੍ਰਹਿਲਾਦ ਸ਼ਰਮਾ ਨੇ ਗੋਵਰਧਨ ਪੂਜਾ ਦੇ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਗੋਵਰਧਨ ਪੂਜਾ ਦਾ ਸਬੰਧ ਭਗਵਾਨ ਸ੍ਰੀ ਕ੍ਰਿਸ਼ਨ ਦੀ ਉਸ ਪਾਵਨ ਲੀਲਾ ਨਾਲ ਹੈ, ਜਦੋਂ ਇੰਦਰ ਦੇਵਤਾ ਦੇ ਕ੍ਰੋਧ ਕਾਰਨ ਬ੍ਰਿਜ ਵਿਚ ਭਾਰੀ ਮੀਂਹ ਪੈਣ ਲੱਗਾ ਸੀ। ਉਸ ਸਮੇਂ ਭਗਵਾਨ ਸ੍ਰੀ ਕ੍ਰਿਸ਼ਨ ਨੇ ਗੋਵਰਧਨ ਪਰਬਤ ਨੂੰ ਆਪਣੀ ਛੋਟੀ ਉਂਗਲੀ ’ਤੇ ਚੁੱਕ ਕੇ ਸੱਤ ਦਿਨਾਂ ਤੱਕ ਬ੍ਰਿਜਵਾਸੀਆਂ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮੀਂਹ ਤੋਂ ਬਚਾਇਆ ਸੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਕਰਨ ਦੇ ਨਾਲ-ਨਾਲ ਗਊ ਮਾਤਾ ਦੀ ਸੇਵਾ, ਸਤਿਕਾਰ ਅਤੇ ਨਿਰਸਵਾਰਥ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਗੋਵਰਧਨ ਪੂਜਾ ਦੇ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਨੂੰ ਅੰਨਕੂਟ ਦਾ ਭੋਗ ਲਗਾਉਣ ਦੀ ਵਿਸ਼ੇਸ਼ ਪਰੰਪਰਾ ਹੈ, ਜੋ ਸਾਂਝ, ਸੇਵਾ ਅਤੇ ਸਮ੍ਰਿੱਧੀ ਦਾ ਪ੍ਰਤੀਕ ਮੰਨੀ ਜਾਂਦੀ ਹੈ। ਸਮਾਗਮ ਦੌਰਾਨ ਮਹਿਲਾਵਾਂ ਵਲੋਂ ਸ਼ਰਧਾ ਭਾਵ ਨਾਲ ਭਜਨ-ਕੀਰਤਨ ਕੀਤਾ ਗਿਆ। ਭਗਵਾਨ ਸ੍ਰੀ ਕ੍ਰਿਸ਼ਨ ਦੇ ਭਜਨਾਂ ਨਾਲ ਮੰਦਰ ਦਾ ਸਮੁੱਚਾ ਵਾਤਾਵਰਨ ਭਗਤੀਮਈ ਹੋ ਗਿਆ। ਅੰਤ ਵਿਚ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸ਼ਾਸਤਰੀ ਅਨਿਲ ਸ਼ਰਮਾ, ਸ਼ਾਸਤਰੀ ਸ਼ਾਮ ਸਮੇਤ ਵੱਡੀ ਗਿਣਤੀ ’ਚ ਮਹਿਲਾਵਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਮਲਾ ਪੁਲਿਸ ਮੁਲਾਜ਼ਮ ਕੋਲੋਂ ਨਸ਼ਾ ਫੜੇ ਜਾਣ ਦਾ- ਪੁਲਿਸ ਮੁਲਾਜ਼ਮ ਸਮੇਤ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।