11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਆਰ.ਪੀ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਸ਼ਹਿਣਾ, 10 ਨਵੰਬਰ (ਸੁਰੇਸ਼ ਗੋਗੀ)-ਆਰ. ਪੀ.

ਅਜੀਤ ਡੈਸਕ 11-11-2026
ਸ਼ਹਿਣਾ, 10 ਨਵੰਬਰ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਦੀਵਿਆਂ, ਰੰਗ-ਬਰੰਗੀਆਂ ਰੰਗੋਲੀਆਂ ਅਤੇ ਆਕਰਸ਼ਕ ਸਜਾਵਟ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਆਪਣੇ ਕਲਾਸਰੂਮਾਂ ਨੂੰ ਦੀਵਿਆਂ ਅਤੇ ਰੰਗੋਲੀਆਂ ਨਾਲ ਸਜਾ ਕੇ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੌਰਾਨ, ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ, ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਨੇ ਸਕੂਲ ਦੇ ਵਿਹੜੇ ਵਿਚ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਬਣਾਈਆਂ। ਇਸ ਮੌਕੇ ਵਿਦਿਆਰਥੀਆਂ ਨੇ ਦੀਵਿਆਂ ਦੇ ਪ੍ਰਤੀਕਾਤਮਕ ਚਿੱਤਰ ਬਣਾਏ, ਸਾਰਿਆਂ ਨੂੰ ਦੀਵਾਲੀ ਦਾ ਪਵਿੱਤਰ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਵਨ ਕੁਮਾਰ ਧੀਰ, ਡਾਇਰੈਕਟਰ ਉਰਮਿਲਾ ਧੀਰ, ਵਿਵੇਕ ਧੀਰ ਅਤੇ ਮਨੀਸ਼ਾ ਚੋਪੜਾ, ਪ੍ਰਿੰਸੀਪਲ ਅਨੁਜ ਸ਼ਰਮਾ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਅੰਜੂ ਸ਼ਰਮਾ ਤੇ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਦਿੱਲੀ ਦਾ ਤਿੰਨ ਰੋਜ਼ਾ ਟੂਰ ਲਗਾਇਆ ਅਗਲੀ ਖ਼ਬਰ ਮਾਮਲਾ ਪਿੰਡ ਉਗੋਕੇ ਜ਼ਮੀਨ ਦੇ ਵਿਵਾਦ ਦਾ- ਕਿਸਾਨ ਯੂਨੀਅਨਾਂ ਅਤੇ ਪ੍ਰਸ਼ਾਸਨ ਦਰਮਿਆਨ ਟਕਰਾਅ ਟਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।