12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡਾ. ਰਿੰਪੀ ਗਰਗ ਨੇ ਸਹਾਇਕ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-2026 ਬੈਚ ਦੇ ਪੀ. ਸੀ.

ਬਰਨਾਲਾ ਵਿਖੇ ਸਹਾਇਕ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਣ ਮੌਕੇ ਡਾ: ਰਿੰਪੀ ਗਰਗ। ਅਜੀਤ ਤਸਵੀਰ 12-11-2026
ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-2026 ਬੈਚ ਦੇ ਪੀ.ਸੀ.ਐਸ. ਅਧਿਕਾਰੀ ਡਾ. ਰਿੰਪੀ ਗਰਗ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ ਹੈ। ਡਾ. ਰਿੰਪੀ ਗਰਗ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਲੇਰਕੋਟਲਾ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਅੱਜ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੱਸਿਆ ਕਿ ਪੀ.ਸੀ.ਐਸ. ਅਫ਼ਸਰ ਵਜੋਂ ਉਨ੍ਹਾਂ ਦੀ ਪਹਿਲੀ ਤਾਇਨਾਤੀ ਜ਼ਿਲ੍ਹਾ ਬਰਨਾਲਾ ਵਿਚ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਨਿਰਵਿਘਨ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕ ਭਲਾਈ ਸਕੀਮਾਂ ਅਤੇ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਟਰਾਲੇ ਅਤੇ ਟਰੈਕਟਰ ਦੀ ਟੱਕਰ ’ਚ ਟਰਾਲਾ ਚਾਲਕ ਦੀ ਮੌਤ ਅਗਲੀ ਖ਼ਬਰ ਬੱਸ ਸਟੈਂਡ ਨਜ਼ਦੀਕ ਭੇਦਭਰੇ ਹਾਲਾਤ ’ ਚ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।