12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਕਰੀਅਰ ਗਾਈਡੈਂਸ ਪੋਰਟਲ ਬਾਰੇ ਦਿੱਤੀ ਗਈ ਅਹਿਮ ਜਾਣਕਾਰੀ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੀ. ਐੱਮ.

ਅਜੀਤ ਡੈਸਕ 12-11-2026
ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਪੰਜਾਬ ਸਰਕਾਰ ਦੇ ਕੈਰੀਅਰ ਗਾਈਡੈਂਸ ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਤੇ ਕੈਰੀਅਰ ਗਾਈਡੈਂਸ ਇੰਚਾਰਜ ਡਾ: ਜਤਿੰਦਰ ਜੋਸ਼ੀ ਵਲੋਂ ਵਿਦਿਆਰਥੀਆਂ ਨੂੰ ਪੋਰਟਲ ਦੇ ਉਦੇਸ਼, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਰਾਹੀਂ ਮਿਲਣ ਵਾਲੀ ਕੈਰੀਅਰ ਸਬੰਧੀ ਜਾਣਕਾਰੀ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਪੋਰਟਲ ’ਤੇ ਲੌਗਇਨ ਕਰਨ, ਆਪਣੀ ਪ੍ਰੋਫਾਈਲ ਤਿਆਰ ਕਰਨ ਅਤੇ ਕੈਰੀਅਰ ਅਸੈਸਮੈਂਟ ਕਰਨ ਦੀ ਪੂਰੀ ਪ੍ਰਕਿਰਿਆ ਵੀ ਸਮਝਾਈ ਗਈ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਇਹ ਪੋਰਟਲ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ, ਯੋਗਤਾਵਾਂ ਅਤੇ ਸਮਰੱਥਾਵਾਂ ਅਨੁਸਾਰ ਭਵਿੱਖ ਦੇ ਅਧਿਐਨ ਅਤੇ ਕੈਰੀਅਰ ਦੇ ਢੁਕਵੇਂ ਵਿਕਲਪ ਚੁਣਨ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਇਸ ਮੌਕੇ ਪੂਨਮ ਸ਼ਰਮਾ, ਪਾਇਲ ਗਰਗ, ਰਾਜੇਸ਼ ਕੁਮਾਰ, ਕੁਲਦੀਪ ਕੌਰ, ਯੁਵਰਾਜ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਦੇ ਲੋਕ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਭੁਲੇਖੇ ਕਰਨਗੇ ਦੂਰ- ਐਡਵੋਕੇਟ ਰਾਹੀ ਅਗਲੀ ਖ਼ਬਰ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।