ਕਿਸਾਨ ਯੂਨੀਅਨ ਦੀ ਹੋਈ ਬਲਾਕ ਪੱਧਰੀ ਮੀਟਿੰਗ
ਜਖੇਪਲ, 11 ਨਵੰਬਰ (ਮੇਜਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਟੀਕਮ ਦਾਸ ਉਗਰਾਹਾਂ ਵਿਖੇ ਹੋਈ । ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਝੋਨੇ ਦੀ ਖਰੀਦ ਤੋਂ ਹੱਥ ਪਿੱਛੇ ਖਿੱਚੇ ਜਾ ਰਹੇ ਹਨ, ਇਸ ਦੀ ਸਖਤ ਨਿਖੇਧੀ ਕੀਤੀ ਜਾਂਦੀ ਹੈ ।
ਅਜੀਤ ਡੈਸਕ
12-11-2026