12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਟਰੇਡ ਯੂਨੀਅਨਾਂ ਵਲੋਂ ਕਿਰਤ ਵਿਭਾਗ ਬਰਨਾਲਾ ਦੇ ਖ਼ਿਲਾਫ਼ ਸੰਘਰਸ਼ ਦਾ ਐਲਾਨ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)- ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਟਰੇਡ ਯੂਨੀਅਨ ਆਗੂਆਂ ਕਾਮਰੇਡ ਗੁਰਪ੍ਰੀਤ ਰੂੜੇਕੇ (ਏਕਟੂ) ਅਤੇ ਕਾਮਰੇਡ ਖੁਸ਼ੀਆ ਸਿੰਘ (ਏਕਟ) ਨੇ ਕਿਰਤ ਵਿਭਾਗ ਦੇ ਮੁਲਾਜ਼ਮਾਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਲਾਭਪਾਤਰੀ ਕਾਮਿਆਂ ਦੀਆਂ ਮੰਗਾਂ ਲਟਕ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਕਿਰਤ ਵਿਭਾਗ ਦੀ ਲਾਪਰਵਾਹੀ ਕਾਰਨ ਲਾਭਪਾਤਰੀ ਕਾਮਿਆਂ ਦੇ ਬੱਚਿਆਂ ਨੂੰ ਵਜ਼ੀਫ਼ੇ ਨਹੀਂ ਪੈ ਰਹੇ, ਡੈਥ ਕੇਸ ਲੰਬੇ ਸਮੇਂ ਤੋਂ ਲਟਕੇ ਪਏ ਹਨ, ਪੀੜਤ ਪਰਿਵਾਰਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ, ਲਾਭਪਾਤਰੀਆਂ ਦੀਆਂ ਕਾਪੀਆਂ ਨਿਊ ਨਹੀਂ ਹੋ ਰਹੀਆਂ, ਜਿਸ ਕਾਰਨ ਹਜ਼ਾਰਾਂ ਕਾਮੇ ਸਰਕਾਰੀ ਸਹੂਲਤਾਂ ਤੋਂ ਵਾਂਝੇ ਹੋ ਰਹੇ ਹਨ।

ਅਵਤਾਰ ਸਿੰਘ ਅਤੇ ਕਿਰਨਜੀਤ ਕੌਰ ਵਾਸੀ ਸ਼ਹਿਣਾ (ਬਰਨਾਲਾ) ਨੇ ਆਪਣੇ ਵਿਆਹ ਦੀ 26ਵੀਂ ਵਰ੍ਹੇਗੰਢ ਮਨਾਈ। ਗੁਰਬਾਜ ਸਿੰਘ ਜੱਸਲ ਪਿਤਾ : ਜਸਕਰਨ ਸਿੰਘ ਜੱਸਲ ਮਾਤਾ : ਮਨਦੀਪ ਕੌਰ ਵਾਸੀ : ਬਰਨਾਲਾ 12-11-2026
ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)- ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਟਰੇਡ ਯੂਨੀਅਨ ਆਗੂਆਂ ਕਾਮਰੇਡ ਗੁਰਪ੍ਰੀਤ ਰੂੜੇਕੇ (ਏਕਟੂ) ਅਤੇ ਕਾਮਰੇਡ ਖੁਸ਼ੀਆ ਸਿੰਘ (ਏਕਟ) ਨੇ ਕਿਰਤ ਵਿਭਾਗ ਦੇ ਮੁਲਾਜ਼ਮਾਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਲਾਭਪਾਤਰੀ ਕਾਮਿਆਂ ਦੀਆਂ ਮੰਗਾਂ ਲਟਕ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਕਿਰਤ ਵਿਭਾਗ ਦੀ ਲਾਪਰਵਾਹੀ ਕਾਰਨ ਲਾਭਪਾਤਰੀ ਕਾਮਿਆਂ ਦੇ ਬੱਚਿਆਂ ਨੂੰ ਵਜ਼ੀਫ਼ੇ ਨਹੀਂ ਪੈ ਰਹੇ, ਡੈਥ ਕੇਸ ਲੰਬੇ ਸਮੇਂ ਤੋਂ ਲਟਕੇ ਪਏ ਹਨ, ਪੀੜਤ ਪਰਿਵਾਰਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ, ਲਾਭਪਾਤਰੀਆਂ ਦੀਆਂ ਕਾਪੀਆਂ ਨਿਊ ਨਹੀਂ ਹੋ ਰਹੀਆਂ, ਜਿਸ ਕਾਰਨ ਹਜ਼ਾਰਾਂ ਕਾਮੇ ਸਰਕਾਰੀ ਸਹੂਲਤਾਂ ਤੋਂ ਵਾਂਝੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਵਲੋਂ ਤਿਆਰ ਕੀਤੀ ਗਈ ਨਵੀਂ ਐਪ ਸੇਵਾ ਕੇਂਦਰਾਂ ਵਿਚ ਚੱਲਦੀ ਹੀ ਨਹੀਂ। ਐਪ ਵਿਚ ਲਗਾਤਾਰ ਤਕਨੀਕੀ ਖ਼ਰਾਬੀ ਆਉਣ ਕਾਰਨ ਨਾ ਤਾਂ ਪੁਰਾਣੀਆਂ ਕਾਪੀਆਂ ਨਿਊ ਹੋ ਰਹੀਆਂ ਹਨ ਅਤੇ ਨਾ ਹੀ ਨਵੀਆਂ ਕਾਪੀਆਂ ਬਣ ਰਹੀਆਂ ਹਨ। ਕਾਮੇ ਦਿਨ-ਦਿਨ ਸੇਵਾ ਕੇਂਦਰਾਂ ਦੇ ਚੱਕਰ ਕੱਟ ਕੇ ਪ੍ਰੇਸ਼ਾਨ ਹੋ ਰਹੇ ਹਨ, ਪਰ ਵਿਭਾਗ ਕੋਈ ਹੱਲ ਨਹੀਂ ਕਰ ਰਿਹਾ। ਆਗੂਆਂ ਨੇ ਕਿਹਾ ਕਿ ਕਾਮਿਆਂ ਨੇ ਆਪਣੀ ਮਿਹਨਤ ਦੀ ਕਮਾਈ ਵਿਚੋਂ ਫ਼ੀਸਾਂ ਭਰ ਕੇ ਕਾਰਡ ਬਣਵਾਏ ਸਨ, ਪਰ ਵਿਭਾਗ ਦੇ ਅਧਿਕਾਰੀ ਫਾਈਲਾਂ ਨੂੰ ਜਾਣਬੁੱਝ ਕੇ ਲਟਕਾ ਰਹੇ ਹਨ। ਜੇਕਰ ਜਲਦੀ ਹੀ ਇਹ ਮਸਲੇ ਹੱਲ ਨਾ ਕੀਤੇ ਗਏ ਤਾਂ ਏਕਟ ਅਤੇ ਏਕਟੂ ਵਲੋਂ ਕਿਰਤ ਵਿਭਾਗ ਦਫ਼ਤਰ ਅੱਗੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ’ਚ ਸਿੰਗਲ ਵਿੰਡੋ ਸਿਸਟਮ ਲਾਗੂ ਕਰਾਂਗੇ : ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।