14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਤਪਾ ਮੰਡੀ, 14 ਨਵੰਬਰ (ਪ੍ਰਵੀਨ ਗਰਗ)-ਛੱਠ ਪੂਜਾ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਬਾਜ਼ਾਰਾਂ ’ਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਦੇ ਚੱਲਦਿਆਂ ਬਿਹਾਰ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 15-11-2026
ਤਪਾ ਮੰਡੀ, 14 ਨਵੰਬਰ (ਪ੍ਰਵੀਨ ਗਰਗ)-ਛੱਠ ਪੂਜਾ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਬਾਜ਼ਾਰਾਂ ’ਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਦੇ ਚੱਲਦਿਆਂ ਬਿਹਾਰ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਛੱਠ ਪੂਜਾ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪ੍ਰਵਾਸੀ ਪਰਿਵਾਰਾਂ ਦੀਆਂ ਮਹਿਲਾਵਾਂ ਵਲੋਂ ਬਾਜ਼ਾਰਾਂ ਵਿਚ ਪਹੁੰਚ ਕੇ ਪੂਜਾ ਸਮਗਰੀ ਦੀ ਜੰਮ ਕੇ ਖ਼ਰੀਦਦਾਰੀ ਕੀਤੀ ਜਾ ਰਹੀ ਹੈ। ਬਾਜ਼ਾਰਾਂ ਵਿਚ ਖ਼ਾਸ ਕਰ ਕੇ ਮਹਿਲਾਵਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਸ਼ਰਧਾਲੂ ਬਾਂਸ ਦੀਆਂ ਟੋਕਰੀਆਂ, ਸੂਪ, ਨਾਰੀਅਲ, ਕੇਲੇ, ਗੰਨੇ ਅਤੇ ਵੱਖ-ਵੱਖ ਕਿਸਮਾਂ ਦੇ ਫਲਾਂ ਸਮੇਤ ਹੋਰ ਪੂਜਾ ਸਮਗਰੀ ਖਰੀਦ ਰਹੇ ਹਨ। ਤਿਉਹਾਰ ਕਾਰਨ ਫਲਾਂ ਅਤੇ ਪੂਜਾ ਸਮਗਰੀ ਦੀਆਂ ਦੁਕਾਨਾਂ ’ਤੇ ਕਾਫ਼ੀ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ। ਜ਼ਿਕਰਯੋਗ ਹੈ ਕਿ ਛੱਠ ਪੂਜਾ ਸੂਰਜ ਦੇਵਤਾ ਅਤੇ ਛੱਠੀ ਮਈਆ ਨੂੰ ਸਮਰਪਿਤ ਮਹਾਪੁਰਬ ਹੈ। ਇਸ ਮੌਕੇ ਵਰਤਧਾਰੀ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸੰਤਾਨ ਦੀ ਲੰਬੀ ਉਮਰ ਲਈ ਸ਼ਰਧਾ ਨਾਲ ਵਰਤ ਰੱਖਦੇ ਹਨ। ਲਗਭਗ 36 ਘੰਟੇ ਚੱਲਣ ਵਾਲੇ ਇਸ ਸਖ਼ਤ ਵਰਤ ਦੌਰਾਨ ਘਰਾਂ ਵਿਚ ਸਾਫ਼-ਸਫ਼ਾਈ ਅਤੇ ਪਵਿੱਤਰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਇਸ ਮਹਾਪੁਰਬ ਦੌਰਾਨ ਵਰਤਧਾਰੀ ਡੁੱਬਦੇ ਅਤੇ ਚੜ੍ਹਦੇ ਸੂਰਜ ਨੂੰ ਅਰਘ ਭੇਟ ਕਰ ਕੇ ਪੂਜਾ ਦੀਆਂ ਰਸਮਾਂ ਪੂਰੀਆਂ ਕਰਦੇ ਹਨ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਛੱਠ ਪੂਜਾ ਦੇ ਮੱਦੇਨਜ਼ਰ ਐੱਸ.ਡੀ.ਐੱਮ. ਵਲੋਂ ਪ੍ਰਬੰਧਾਂ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।