22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਅਤੇ ਕੁਇਜ਼ ਦੇ ਮੁਕਾਬਲੇ ਕਰਵਾਏ

ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਕਰਨ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਵਿਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ।

-ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਕੀਤਾ ਸਨਮਾਨਿਤ 22-11-2026
ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਕਰਨ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਵਿਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ। ਸਹਾਇਕ ਕਮਿਸ਼ਨਰ (ਜਨਰਲ) ਡਾ: ਰਿੰਪੀ ਗਰਗ ਨੇ ਕਿਹਾ ਕਿ ਸਵੀਪ ਤਹਿਤ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਅਤੇ ਖ਼ਾਸ ਤੌਰ ’ਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਹੈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਸਵੀਪ ਤਹਿਤ ਜ਼ਿਲ੍ਹੇ ਦੇ 3 ਵਿਧਾਨ ਸਭਾ ਹਲਕਿਆਂ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਵਿਧਾਨ ਸਭਾ ਹਲਕਾ ਪੱਧਰ ’ਤੇ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚੋਂ ਚੁਣੇ ਗਏ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ। ਇਸ ਵਿਚੋਂ ਵਧੀਆ ਕਾਰਗੁਜ਼ਾਰੀ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 20 ਵਿਦਿਆਰਥੀ ਚੁਣੇ ਗਏ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੂੰ ਵਿਸ਼ੇਸ਼ ਤੌਰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਦਾ ਹੋਵੇਗਾ ਮੁਕੰਮਲ ਖ਼ਾਤਮਾ-ਮੋਹਿਤ ਗੁਪਤਾ ਅਗਲੀ ਖ਼ਬਰ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।