22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਦਰ ਟੀਚਰ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਕੀਤਾ ਜਾਗਰੂਕ

ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪੋਕਸੋ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਤੋਂ ਐਡਵੋਕੇਟ ਚਿਤੇਸ਼ ਸਿੰਗਲਾ ਨੇ ਪੋਕਸੋ ਐਕਟ ਦੇ ਮੁੱਖ ਪ੍ਰਬੰਧਾਂ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕ ਕਰਦੇ ਹੋਏ ਐਡਵੋਕੇਟ ਚਿਤੇਸ਼ ਸਿੰਗਲਾ। ਅਜੀਤ ਤਸਵੀਰ 22-11-2026
ਬਰਨਾਲਾ, 21 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਪੋਕਸੋ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਤੋਂ ਐਡਵੋਕੇਟ ਚਿਤੇਸ਼ ਸਿੰਗਲਾ ਨੇ ਪੋਕਸੋ ਐਕਟ ਦੇ ਮੁੱਖ ਪ੍ਰਬੰਧਾਂ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਸੁਰੱਖਿਅਤ ਸਥਿਤੀਆਂ ਦੀ ਪਛਾਣ, ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਉਨ੍ਹਾਂ ਲਈ ਸੁਰੱਖਿਅਤ ਤੇ ਸਹਿਯੋਗੀ ਮਾਹੌਲ ਸਿਰਜਣ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਾਲ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਅਤੇ ਬੱਚਿਆਂ ਦੀ ਸੁਰੱਖਿਆ, ਮਾਣ-ਸਨਮਾਨ ਤੇ ਭਲਾਈ ਯਕੀਨੀ ਬਣਾਉਣ ਲਈ ਸਾਂਝੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਇਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਾਚੀਨ ਸਰਾਂ ਮੰਦਰ ਵਿਖੇ ਤੁਲਸੀ ਮਾਤਾ ਦੇ ਵਿਆਹ ਮੌਕੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਇੰਸਪੈਕਟਰੀ ਰਾਜ ਦਾ ਹੋਵੇਗਾ ਮੁਕੰਮਲ ਖ਼ਾਤਮਾ-ਮੋਹਿਤ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।