ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਮੁਰਹਾ ਪੀ.ਟੀ ਸਕੀਮ ਤਹਿਤ ਕਾਫ਼ ਰੈਲੀ ਕਰਵਾਈ
ਡਾ. ਅਭਿਨੀਤ ਕੌਰ ਨੇ ਪਸ਼ੂ ਪਾਲਕਾਂ ਨੂੰ ਕੀਤਾ ਜਾਗਰੂਕ
ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ: ਪਰਮਦੀਪ ਸਿੰਘ ਵਾਲੀਆ ਦੇ ਹੁਕਮਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ: ਕਰਮਜੀਤ ਸਿੰਘ ਅਤੇ ਡਾ: ਗਗਨ ਬਜਾਜ ਕੋਆਰਡੀਨੇਟਰ ਮੁਰਹਾ ਪੀ. ਟੀ ਪ੍ਰੋਜੈਕਟ ਪੰਜਾਬ ਦੇ ਦਿਸ਼ਾ-ਨਿਰਦੇਸਾ ਅਨੁਸਾਰ ਅਤੇ ਡਾ: ਸੁਖਹਰਮਨਦੀਪ ਸਿੰਘ ਬਤੌਰ ਜ਼ਿਲ੍ਹਾ ਕੋਆਰਡੀਨੇਟਰ ਪੀ.
ਤਪਾ ਮੰਡੀ, 21 ਨਵੰਬਰ (ਵਿਜੇ ਸ਼ਰਮਾ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ: ਪਰਮਦੀਪ ਸਿੰਘ ਵਾਲੀਆ ਦੇ ਹੁਕਮਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ: ਕਰਮਜੀਤ ਸਿੰਘ ਅਤੇ ਡਾ: ਗਗਨ ਬਜਾਜ ਕੋਆਰਡੀਨੇਟਰ ਮੁਰਹਾ ਪੀ.ਟੀ ਪ੍ਰੋਜੈਕਟ ਪੰਜਾਬ ਦੇ ਦਿਸ਼ਾ-ਨਿਰਦੇਸਾ ਅਨੁਸਾਰ ਅਤੇ ਡਾ: ਸੁਖਹਰਮਨਦੀਪ ਸਿੰਘ ਬਤੌਰ ਜ਼ਿਲ੍ਹਾ ਕੋਆਰਡੀਨੇਟਰ ਪੀ.ਟੀ ਮੁਰਹਾ ਆਰ.ਜੀ.ਐਮ ਸਕੀਮ ਬਰਨਾਲਾ ਦੀ ਦੇਖ-ਰੇਖ ਹੇਠ ਸਿਵਲ ਪਸ਼ੂ ਹਸਪਤਾਲ ਤਪਾ ਵਿਖੇ ਕਾਫ਼ ਰੈਲੀ ਕਰਵਾਈ ਗਈ। ਇਸ ਮੁਕਾਬਲੇ ਵਿਚ ਕੁੱਲ 40 ਸਰਕਾਰੀ ਸੀਮਨ ਤੋਂ ਪੈਂਦਾ ਹੋਈਆਂ ਕੱਟੀਆਂ ਨੂੰ ਲੈ ਕੇ ਪਸ਼ੂ ਪਾਲਕਾਂ ਵੀਰਾਂ ਨੇ ਭਾਗ ਲਿਆ ਅਤੇ ਮੁਕਾਬਲੇ ਵਿਚ ਲਛਮਣ ਸਿੰਘ ਪੁੱਤਰ ਮੁਨਸ਼ੀ ਸਿੰਘ ਢਿੱਲਵਾਂ ਦੀ ਕੱਟੀ ਨੇ ਪਹਿਲਾ, ਜਸ਼ਨਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਦਰਾਜ ਦੀ ਕੱਟੀ ਨੇ ਦੂਜਾ ਅਤੇ ਹਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਤਪਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਾ: ਸੁਖਹਰਮਨਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਅਤੇ ਪ੍ਰੋਜੈਕਟ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪਸ਼ੂ ਪਾਲਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸੀਨੀਅਰ ਵੈਟਰਨਰੀ ਅਫ਼ਸਰ ਡਾ: ਰਾਜੀਵ ਕੁਮਾਰ ਨੇ ਪਸ਼ੂ ਨੂੰ ਹੋਣ ਵਾਲੀਆਂ ਬਿਮਾਰੀਆਂ ਉਨ੍ਹਾਂ ਦੇ ਰੱਖ ਰੱਖਾਵ ਅਤੇ ਪਸ਼ੂਆਂ ਦੇ ਘਰੇਲੂ ਉਪਚਾਰ ਸਬੰਧੀ ਪਸ਼ੂ ਪਾਲਕਾਂ ਨਾਲ ਗੱਲਬਾਤ ਕੀਤੀ। ਡਾ: ਗਗਨਜੋਤ ਸਿੰਘ ਵੈਟਨਰੀ ਅਫ਼ਸਰ ਬਰਨਾਲਾ, ਡਾ: ਪ੍ਰੀਤ ਮੋਹਿੰਦਰ ਪਾਲ ਸਿੰਘ ਵੈਟਰਨਰੀ ਅਫ਼ਸਰ ਸ਼ਹਿਣਾ, ਡਾ: ਰਮਨਦੀਪ ਕੌਰ ਵੈਟਰਨਰੀ ਅਫ਼ਸਰ ਪੋਲੀਕਲੀਨਿਕ ਬਰਨਾਲਾ ਨਾਲ ਮਿਲ ਕੇ ਬਤੌਰ ਜੱਜ ਅਹਿਮ ਭੂਮਿਕਾ ਨਿਭਾਈ। ਕਾਫ਼ ਰੈਲੀ ਦਾ ਪੂਰਾ ਪ੍ਰਬੰਧ ਸੁਚੱਜੇ ਢੰਗ ਨਾਲ ਮੁਕੰਮਲ ਡਾ: ਅਭਿਨੀਤ ਕੌਰ ਵੈਟਨਰੀ ਅਫ਼ਸਰ ਤਪਾ ਨੇ ਕੀਤਾ। ਮੁਰਹਾ ਪੀ.ਟੀ ਸਕੀਮ ਵਲੋਂ ਆਪਣੀਆਂ ਯੋਗ ਸੇਵਾਵਾਂ ਦੇਣ ਬਦਲੇ ਵੈਟਰਨਰੀ ਅਫ਼ਸਰ ਤਪਾ ਡਾ: ਅਭਿਨੀਤ ਕੌਰ ਅਤੇ ਤਹਿਸੀਲ ਤਪਾ ਦੇ ਵੈਟਨਰੀ ਇੰਸਪੈਕਟਰ ਸੰਜੀਵ ਮਲਹੋਤਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਾਫ਼ ਰੈਲੀ ਮੌਕੇ ਕੁਲਵਿੰਦਰ ਸਿੰਘ ਜੱਗੀ ਧੌਲਾ, ਜਗਸੀਰ ਸਿੰਘ, ਗੁਰਵਿੰਦਰ ਸਿੰਘ, ਸੁਖਜੀਤ ਸਿੰਘ ਢਿੱਲਵਾਂ, ਮਨਜੀਤ ਸਿੰਘ ਮਿਲਕ ਰਿਕਾਰਡਰ, ਪਰਮਿੰਦਰ ਸ਼ਰਮਾ ਮਿਲਕ ਰਿਕਾਰਡਰ, ਸੁਪਰਵਾਈਜ਼ਰ ਗੁਰਤੇਜ ਸਿੰਘ, ਮਿਲਕ ਟੈਸਟਰ ਕਮਲਦੀਪ ਸਿੰਘ ਆਦਿ ਹਾਜ਼ਰ ਸਨ।