24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿੱਤ ਮੰਤਰੀ ਨੇ ਬੇਰੁਜ਼ਗਾਰਾਂ ਨੂੰ ਮੁੜ ਦਿੱਤਾ ਭਰੋਸਾ ਲਾਰਾ ਨਿਕਲਿਆ ਤਾਂ 29 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜਣਗੇ ਬੇਰੁਜ਼ਗਾਰ-ਢਿੱਲਵਾਂ

ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਮੁੱਖ ਮੰਤਰ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਪਿਛਲੇ 335 ਦਿਨਾਂ ਤੋ ਜਾਰੀ ਹੈ। ਸਿੱਖਿਆ ਅਤੇ ਸਿਹਤ ਵਿਭਾਗ ਵਿਚ ਸਾਰੀਆਂ ਖ਼ਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ।

ਅਜੀਤ ਡੈਸਕ 25-11-2026
ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਮੁੱਖ ਮੰਤਰ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਪਿਛਲੇ 335 ਦਿਨਾਂ ਤੋ ਜਾਰੀ ਹੈ। ਸਿੱਖਿਆ ਅਤੇ ਸਿਹਤ ਵਿਭਾਗ ਵਿਚ ਸਾਰੀਆਂ ਖ਼ਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਜਿੱਥੇ ਉਨ੍ਹਾਂ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿਲਵਾਂ ਨੇ ਦੱਸਿਆ ਕਿ ਬੇਰੁਜ਼ਗਾਰਾਂ ਨੇ ਮੰਤਰੀ ਚੀਮਾ ਨੂੰ ਭਰਤੀ ਕੈਲੰਡਰ ਲਾਗੂ ਕਰਨ ਵਾਲਾ ਵਾਅਦਾ ਚੇਤੇ ਕਰਵਾਇਆ, ਜਿਸ ਬਾਰੇ ਵਿੱਤ ਮੰਤਰੀ ਨੇ ਗੱਲ ਨੂੰ ਟਾਲਣਾ ਹੀ ਵਾਜਬ ਸਮਝਿਆ। ਬੇਰੁਜ਼ਗਾਰਾਂ ਨੇ ਵਿੱਤ ਮੰਤਰੀ ਨੂੰ ਸਾਲ 2019 ਦੀ ਉਹ ਤਸਵੀਰ ਵਿਖਾਈ ਜਿਸ ਵਿਚ ਉਹ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ਦੀ ਅਨਾਜ ਮੰਡੀ ਵਿਚ ਬੇਰੁਜ਼ਗਾਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਬੇਰੁਜ਼ਗਾਰਾਂ ਨੇ ਯਾਦ ਕਰਵਾਇਆ ਕਿ ਉਹ ਰੈਲੀ ਚੱਕ ਭਾਈ ਕੇ ਪਿੰਡ ਦੇ ਦਲਿਤ ਅਪੰਗ ਬੇਰੁਜ਼ਗਾਰ ਅਧਿਆਪਕ ਜਗਸੀਰ ਸਿੰਘ ਦੀ ਖ਼ੁਦਕੁਸ਼ੀ ਮਗਰੋਂ ਉਸ ਨੂੰ ਇਨਸਾਫ਼ ਦਿਵਾਉਣ ਲਈ ਉਸ ਵੇਲੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਰੱਖੀ ਗਈ ਸੀ, ਕਿਉਂਕਿ 2018 ਵਿਚ ਸਰਕਾਰ ਨੇ ਸਿੱਖਿਆ ਵਿਭਾਗ ਦੇ ਸੇਵਾ ਨਿਯਮਾਂ ਵਿਚ ਸੋਧ ਕਰ ਕੇ ਮਾਸਟਰ ਕੇਡਰ ਭਰਤੀ ਲਈ ਗਰੈਜੂਏਸ਼ਨ ਵਿਚੋਂ 55 ਫ਼ੀਸਦੀ ਲਾਜ਼ਮੀ ਅੰਕਾਂ ਦੀ ਨਵੀਂ ਸ਼ਰਤ ਥੋਪੀ ਸੀ। ਜਦਕਿ ਕੇਂਦਰੀ ਵਿਦਿਆਲਿਆ ਜਾਂ ਜਵਾਹਰ ਨਵੋਦਿਆ ਵਿਦਿਆਲਿਆ ਸਮੇਤ ਕਿਸੇ ਵੀ ਰਾਸ਼ਟਰੀ ਜਾਂ ਰਾਜ ਪੱਧਰੀ ਨਿਯਮਾਂ ਵਿਚ ਅਜਿਹੀ ਸ਼ਰਤ ਨਹੀਂ ਹੈ। ਉਕਤ ਸ਼ਰਤ ਤੋ ਦੁਖੀ ਹੋ ਕੇ ਜਗਸੀਰ ਸਿੰਘ ਨੇ ਖ਼ੁਦਕੁਸ਼ੀ ਕੀਤੀ ਸੀ। ਸ : ਹਰਪਾਲ ਚੀਮਾ ਨੇ ਉਸ ਵਕਤ ਭਰੇ ਇਕੱਠ ਵਿਚ ਅਜਿਹੀਆਂ ਬੇਤੁਕੀਆਂ ਸ਼ਰਤਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਸੀ। ਬੇਰੁਜ਼ਗਾਰਾਂ ਨੇ ਉਕਤ ਸ਼ਰਤ ਨੂੰ ਸੰਘਰਸ਼ ਰਾਹੀਂ ਕਾਂਗਰਸ ਰੱਦ ਕਰਵਾਇਆ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਇਸ ਨੂੰ ਮੁੜ ਲਾਗੂ ਕਰ ਦਿੱਤਾ। ਇਸ ਨਾਲ ਬੀ.ਐਡ, ਈ.ਟੀ.ਟੀ ਸਮੇਤ ਸੱਤ -ਅੱਠ ਕਾਡਰਾਂ ਦੇ ਬੇਰੁਜ਼ਗਾਰਾਂ ਦੀਆਂ ਡਿਗਰੀਆਂ ਰੱਦੀ ਹੋ ਰਹੀਆਂ ਹਨ। ਵਿੱਤ ਮੰਤਰੀ ਸ: ਚੀਮਾ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦੇ ਹੋਏ ਉਕਤ ਮੰਗਾਂ ਦੀ ਪੂਰਤੀ ਲਈ ਜਲਦ ਮੁੱਖ ਮੰਤਰੀ ਕੋਲੋਂ ਤਜਵੀਜ਼ ਪਾਸ ਕਰਵਾਉਣ ਦਾ ਭਰੋਸਾ ਦਿੱਤਾ। ਬੇਰੁਜ਼ਗਾਰਾਂ ਵਲੋਂ ਅੱਜ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਫ਼ੈਸਲਾ ਇਕ ਵਾਰ ਕੁੱਝ ਦਿਨਾਂ ਲਈ ਮੁਲਤਵੀ ਕਰ ਕੇ 29 ਨਵੰਬਰ ਦਾ ਅਗਲਾ ਐਲਾਨ ਕੀਤਾ। ਇਸ ਮੌਕੇ ਮੋਰਚੇ ਦੇ ਕਨਵੀਨਰ ਰਮਨ ਕੁਮਾਰ ਮਲੋਟ, ਅਮਨ ਸੇਖਾ, ਗੁਰਪਿਆਰ ਸਿੰਘ, ਲਲਿਤਾ ਪਟਿਆਲਾ ਅਤੇ ਸੰਦੀਪ ਮੋਫ਼ਰ ਆਦਿ ਹਾਜ਼ਰ ਸਨ। ਉਨ੍ਹਾਂ ਸਮੂਹ ਬੇਰੁਜ਼ਗਾਰਾਂ ਨੂੰ 29 ਨਵੰ ਬਰ ਨੂੰ ਸੰਗਰੂਰ ਵੇਰਕਾ ਮਿਲਕ ਪਲਾਂਟ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਿੰਡ ਠੁੱਲੀਵਾਲ ਵਿਖੇ 14 ਏਕੜ ਵਿਚ ਸਥਾਪਿਤ ਡੰਪ ਵਿਚ ਲਗਭਗ 70 ਹਜ਼ਾਰ ਟਨ ਪਰਾਲੀ ਸਟੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।