26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਗਤ ਮੋਹਨ ਲਾਲ ਸੇਵਾ ਸਮਿਤੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 29 ਨੂੰ

ਬਰਨਾਲਾ, 25 ਨਵੰਬਰ (ਨਰਿੰਦਰ ਅਰੋੜਾ)-ਭਗਤ ਮੋਹਨ ਲਾਲ ਸੇਵਾ ਸਮਿਤੀ (ਰਜਿ:) ਬਰਨਾਲਾ ਵਲੋਂ ਪੰਜਾਬ ਆਈ ਹਸਪਤਾਲ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਅੱਖਾਂ ਦਾ ਇਕ ਵਿਸ਼ਾਲ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਿਤੀ ਦੇ ਆਗੂ ਬੀਰਬਲ ਦਾਸ ਨੇ ਦੱਸਿਆ ਕਿ ਇਹ ਕੈਂਪ 29 ਨਵੰਬਰ 2026 (ਦਿਨ ਐਤਵਾਰ) ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਥਾਨਕ ਰਾਮ ਬਾਗ ਕਮੇਟੀ (ਸ਼ਾਂਤੀ ਹਾਲ) ਬਰਨਾਲਾ ਵਿਖੇ ਲਗਾਇਆ ਜਾਵੇਗਾ।

ਅਜੀਤ ਡੈਸਕ 26-11-2026
ਬਰਨਾਲਾ, 25 ਨਵੰਬਰ (ਨਰਿੰਦਰ ਅਰੋੜਾ)-ਭਗਤ ਮੋਹਨ ਲਾਲ ਸੇਵਾ ਸਮਿਤੀ (ਰਜਿ:) ਬਰਨਾਲਾ ਵਲੋਂ ਪੰਜਾਬ ਆਈ ਹਸਪਤਾਲ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਅੱਖਾਂ ਦਾ ਇਕ ਵਿਸ਼ਾਲ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਿਤੀ ਦੇ ਆਗੂ ਬੀਰਬਲ ਦਾਸ ਨੇ ਦੱਸਿਆ ਕਿ ਇਹ ਕੈਂਪ 29 ਨਵੰਬਰ 2026 (ਦਿਨ ਐਤਵਾਰ) ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਥਾਨਕ ਰਾਮ ਬਾਗ ਕਮੇਟੀ (ਸ਼ਾਂਤੀ ਹਾਲ) ਬਰਨਾਲਾ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਚੁਣੇ ਗਏ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰ ਕੇ ਲੈਂਜ਼ ਪੰਜਾਬ ਆਈ ਹਸਪਤਾਲ ਵਿਖੇ ਬਿਲਕੁਲ ਮੁਫ਼ਤ ਪਾਏ ਜਾਣਗੇ। ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਜੰਡਸਰ ਠੁੱਲੀਵਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ ਅਗਲੀ ਖ਼ਬਰ ਦਫ਼ਤਰੀ ਕਮਰੇ ਵਿਚ ਚੋਣ ਅਧਿਕਾਰੀਆਂ ਨੂੰ ਬਿਠਾਉਣ ਖ਼ਿਲਾਫ਼ ਮਨਰੇਗਾ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।