26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਲੋਹਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਹਵੇਲੀ ਸਾਹਿਬ ਪਿੰਡ ਲੋਹਗੜ੍ਹ ਵਿਖੇ ਬਾਬਾ ਗੁਰਚਰਨ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 26-11-2026
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਹਵੇਲੀ ਸਾਹਿਬ ਪਿੰਡ ਲੋਹਗੜ੍ਹ ਵਿਖੇ ਬਾਬਾ ਗੁਰਚਰਨ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਬਾਬਾ ਨਛੱਤਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ। ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਸਾਹ ਦਮੇ ਦੀ ਬਿਮਾਰੀ ਤੋਂ ਪੀੜਤ 400 ਮਰੀਜ਼ਾਂ ਨੂੰ ਮੁਫ਼ਤ ਦੇਸੀ ਦਵਾਈ ਖੀਰ ’ਚ ਖੁਆਈ ਗਈ। ਇਸ ਉਪਰਾਲੇ ਦੀ ਸੰਗਤਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸੰਤ ਭਰਪੂਰ ਸਿੰਘ ਰਾਜਸਥਾਨ, ਕਾਂਗਰਸ ਦੇ ਆਗੂ ਗੁਰਮੇਲ ਸਿੰਘ ਮੌੜ, ਏ.ਐੱਸ.ਆਈ. ਕੁਲਵੰਤ ਸਿੰਘ, ਪ੍ਰਗਟ ਸਿੰਘ ਧਨੇਸਰ, ਗੁਰਵਿੰਦਰ ਸਿੰਘ ਖ਼ਾਲਸਾ, ਬਿੱਲੂ ਸਿੰਘ ਡਾਂਗੋ, ਹਰਪਾਲ ਸਿੰਘ ਲੋਹਗੜ੍ਹ, ਮਹੰਤ ਚਮਕੌਰ ਸਿੰਘ ਲੋਹਗੜ੍ਹ, ਜਗਰੂਪ ਸਿੰਘ ਫ਼ੌਜੀ, ਦਲਵੀਰ ਸਿੰਘ, ਅਮਰਜੀਤ ਸਿੰਘ ਹੈਪੀ, ਅਵਤਾਰ ਸਿੰਘ ਤਾਰੀ, ਨਰਿੰਦਰ ਪਾਲ ਸਿੰਘ, ਗਿਆਨੀ ਗੁਰਵਿੰਦਰ ਸਿੰਘ, ਸੁਖਦੇਵ ਸਿੰਘ ਫ਼ੌਜੀ, ਜਗਸੀਰ ਸਿੰਘ, ਜਗਰੂਪ ਸਿੰਘ ਰੂਪਾ, ਜੱਸਾ ਸਿੰਘ ਚੁੰਬਰ ਸਮੇਤ ਵੱਡੀ ਗਿਣਤੀ ’ ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ ਅਗਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਰੰਗਲਾ ਕਾਰਨੀਵਲ 2026 ਸਮਾਗਮ 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।