26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਦਾ ਸਵਾਗਤ

ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਹੋਣ ਦਾ ਇਲਾਕੇ ਦੇ ਅਕਾਲੀ ਵਰਕਰਾਂ ਨੇ ਸਵਾਗਤ ਕੀਤਾ ਹੈ। ਰਿਟਾਇਰਡ ਐੱਸ.

ਅਜੀਤ ਡੈਸਕ 26-11-2026
ਲੌਂਗੋਵਾਲ, 25 ਨਵੰਬਰ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਹੋਣ ਦਾ ਇਲਾਕੇ ਦੇ ਅਕਾਲੀ ਵਰਕਰਾਂ ਨੇ ਸਵਾਗਤ ਕੀਤਾ ਹੈ। ਰਿਟਾਇਰਡ ਐੱਸ.ਡੀ.ਓ. ਇੰਜ. ਬਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਰਾਜਨੀਤੀ ਲਈ ਅਹਿਮ ਕਦਮ ਹੈ। ਇਸ ਗਠਜੋੜ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪੰਜਾਬ ਨੂੰ ਇੱਕ ਮਜ਼ਬੂਤ ਸਿਆਸੀ ਬਦਲ ਮਿਲੇਗਾ। ਉਨ੍ਹਾਂ ਕਿਹਾ ਕਿ ਆਪਸੀ ਏਕਤਾ ਅਤੇ ਸਹਿਯੋਗ ਨਾਲ ਪੰਜਾਬ ਦੇ ਹਿੱਤਾਂ ਦੀ ਬਿਹਤਰ ਢੰਗ ਨਾਲ ਪੈਰਵੀ ਕੀਤੀ ਜਾ ਸਕੇਗੀ। ਇਸ ਮੌਕੇ ਸਤਨਾਮ ਸਿੰਘ ਪੱਕਾ, ਅਵਤਾਰ ਸਿੰਘ ਤਾਰੀ ਸ਼ੇਰੋਂ, ਗੁਰਦੀਪ ਸਿੰਘ ਲਾਡੀ, ਰਾਜਿੰਦਰ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਬੂਟਾ ਸਿੰਘ ਅਤੇ ਸੱਤਪਾਲ ਸਿੰਘ ਸ਼ੇਰੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਜੀਤ ਸਿੰਘ ਦੇ ਡੀ. ਐੱਸ. ਪੀ. ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਭਦੌੜ ਹਲਕੇ ਦੀ ਕ੍ਰਿਕਟ ਚੈਂਪੀਅਨਸ਼ਿਪ ਧੌਲਾ ਦੀ ਟੀਮ ਨੇ ਆਪਣੇ ਨਾਂਅ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।