ਪਾਇਨੀਅਰ ਸਕੂਲ ਨੇ ਕਬੱਡੀ ਸਰਕਲ ’ਚ ਦੂਜਾ ਸਥਾਨ ਕੀਤਾ ਹਾਸਲ
ਅਮਰਗੜ੍ਹ, 25 ਨਵੰਬਰ (ਜਤਿੰਦਰ ਮੰਨਵੀ) - ਪੰਜਾਬ ਰਾਜ ਸਕੂਲ ਖੇਡਾਂ ਤਹਿਤ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਏ ਗਏ ਕਬੱਡੀ ਸਰਕਲ ਅੰਡਰ-19 ਲੜਕਿਆਂ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਸਕੂਲ ਦੇ ਖਿਡਾਰੀਆਂ ਨੇ ਸੰਸਥਾ ਅਤੇ ਮਲੇਰਕੋਟਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਅਜੀਤ ਡੈਸਕ
26-11-2026