30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਬਰਨਾਲਾ, 29 ਨਵੰਬਰ (ਰਾਜ ਪਨੇਸਰ)-ਬਰਨਾਲਾ ਪੁਲਿਸ ਵਲੋਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ.

ਅਜੀਤ ਡੈਸਕ 30-11-2026
ਬਰਨਾਲਾ, 29 ਨਵੰਬਰ (ਰਾਜ ਪਨੇਸਰ)-ਬਰਨਾਲਾ ਪੁਲਿਸ ਵਲੋਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ.ਐੱਸ.ਪੀ. ਸਰਬਜੀਤ ਸਿੰਘ ਬਰਾੜ ਅਤੇ ਥਾਣਾ ਸਿਟੀ-1 ਦੇ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਪ੍ਰਦੀਪ ਕੁਮਾਰ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਸਬੰਧੀ ਬਾਲਮੀਕ ਚੌਕ ਬਰਨਾਲਾ ਵਿਖੇ ਮੌਜੂਦ ਸਨ। ਇਸ ਦੌਰਾਨ ਪੁਲਿਸ ਵਲੋਂ ਬਲਜੀਤ ਸਿੰਘ ਉਰਫ਼ ਬੱਬੂ ਪੁੱਤਰ ਮਿੱਠੂ ਸਿੰਘ ਵਾਸੀ ਬਾਬਾ ਜੀਵਨ ਸਿੰਘ ਬਸਤੀ, ਬਾਜਾਖਾਨਾ ਰੋਡ ਬਰਨਾਲਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਕੇਂਦਰ ਸਰਕਾਰ ਦੇ ਫ਼ੰਡਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਆਪਣੇ ਸਿਰ ਬੰਨ੍ਹ ਰਹੇ ਹਨ ‘ਆਪ’ ਆਗੂ - ਰਾਜਿੰਦਰ ਉੱਪਲ,... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਦਾ ਹੋਇਆ ਸਾਲਾਨਾ ਸਮਾਗਮ ‘ਪਰਵਾਜ਼’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।