09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਿੱਖੀ ਦੇ ਪ੍ਰਚਾਰ ਤੇ ਪਸਾਰ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀਚੰਦ, ਟਾਂਡਾ

ਅਜੀਤ ਡੈਸਕ 23-02-2026

ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜ੍ਹੀ ਅਤੇ ਗੁਰਦੁਆਰਾ ਸ੍ਰੀ ਚੋਲ਼ਾ ਸਾਹਿਬ ਡੇਰਾ ਬਾਬਾ ਨਾਨਕ ਦੀ ਗੱਦੀ ਦੇ ਵਾਰਿਸ ਬਾਬਾ ਸੁਖਦੇਵ ਸਿੰਘ ਬੇਦੀ ਹਾਲ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜੋ ਅਸਥਾਨ ਪ੍ਰਗਟ ਹੋਇਆ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਸੇਵਾ ਅਤੇ ਸਿਮਰਨ ਦੇ ਮਾਰਗ 'ਤੇ ਚੱਲਣ ਲਈ ਸੰਗਤਾਂ ਸਮੇਤ ਪੁਰ ਜ਼ੋਰ ਸੇਵਾ ਨਿਭਾਅ ਰਹੇ ਹਨ। ਬਾਬਾ ਸੁਖਦੇਵ ਸਿੰਘ ਬੇਦੀ ਵਲੋਂ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਗੁਰਦੁਾਰਾ ਗੁਰੂ ਨਾਨਕ ਦਰਬਾਰ ਤਪ ਅਸਥਾਨ ਬਾਬਾ ਸ੍ਰੀਚੰਦ ਜੀ ਦੀ ਸਥਾਪਨਾ ਕਰਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਅਥਾਹ ਸ਼ਰਧਾ ਦਾ ਕੇਂਦਰ ਹੈ। ਆਏ-ਗਏ ਦੀਨ ਦੁਖੀਆਂ ਦੇ ਦੁੱਖ ਦਰਦ ਨੂੰ ਮਹਿਸੂਸ ਕਰਦੇ ਹੋਏ ਹਰ ਸੋਮਵਾਰ ਸਵੇਰੇ 12 ਤੋਂ 4 ਵਜੇ ਤੱਕ ਬਿਨਾਂ ਕਿਸੇ ਪਰਚੀ ਫੀਸ ਤੋਂ ਬਹੁਤ ਹੀ ਵਾਜਬ ਕੀਮਤ 'ਤੇ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਮੁਆਇਨਾ ਕਰਨ ਉਪਰੰਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਪੂਰਨਮਾਸ਼ੀ-ਸੰਗ ਮੇਲਾ-ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਦਿਵਸ ਬੜੀ ਸ਼ਰਧਾ-ਭਾਵਨਾ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮਨਾਇਆ ਜਾਂਦਾ ਹੈ। ਸਮੇਂ-ਸਮੇਂ ਅਨੁਸਾਰ ਗੁਰਮਤਿ ਸਮਾਗਮਾਂ ਦਾ ਆਯੋਜਨ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਉਣ ਦੇ ਉਪਰਾਲੇ ਕੀਤੇ ਜਾਂਦੇ ਹਨ। ਬਾਬਾ ਬੇਦੀ ਜੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਰੇ ਧਰਮਾਂ ਦਾ, ਸਾਰੇ ਧਰਮ ਗ੍ਰੰਥਾਂ ਦਾ ਅਤੇ ਸਾਰੇ ਧਰਮ ਗੁਰੂਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਬਾਬਾ ਜੀ ਨੇ ਐਨ.ਆਰ.ਆਈ. ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੀ ਸੇਵਾ 'ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਡੇਰਾ ਬਾਬਾ ਨਾਨਕ ਨੂੰ ਵਿਰਾਸਤੀ ਦਰਜਾ ਦਿੱਤਾ ਜਾਵੇ। ਇਸ ਸੰਬੰਧ ਵਿਚ ਉਨ੍ਹਾਂ ਨੇ ਹਾਲ ਹੀ 'ਚ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਨਾਲ ਸਦਭਾਵਨਾ ਮੀਟਿੰਗ ਕਰਕੇ ਇਹ ਵਿਚਾਰ ਪ੍ਰਗਟ ਕੀਤੇ ਅਤੇ ਲਿਖਤੀ ਤੌਰ 'ਤੇ ਵੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਸ ਕੀਤੀ ਜਾਂਦੀ ਹੈ ਕਿ ਜਿਸ ਤਰ੍ਹਾਂ ਕੋਰੀਡੋਰ ਬਾਰੇ ਕੇਂਦਰ ਨੇ ਬੇਨਤੀਆਂ ਪ੍ਰਵਾਨ ਕੀਤੀਆਂ ਹਨ। ਹੁਣੇ ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਨੂੰ ਵਿਰਾਸਤੀ ਦਰਜੇ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

-ਅਜੀਤ ਬਿਊਰੋ

ਪਿਛਲੀ ਖ਼ਬਰ ਪ੍ਰਭਾਵਸ਼ਾਲੀ ਸ਼ਖ਼ਸੀਅਤ ਸਨ ਗਿਆਨੀ ਗੁਰਦਿੱਤ ਸਿੰਘ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਜੋੜ ਮੇਲੇ 'ਤੇ ਵਿਸ਼ੇਸ਼ ਪਿੰਡ ਖਡਿਆਲਾ ਸੈਣੀਆਂ ਤੋਂ ਪਹਿਲੀ ਨੂੰ ਚੱਲੇਗਾ ਪੈਦਲ ਸੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।