02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ

ਅਜੀਤ ਡੈਸਕ 22-02-2026

ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ
ਕੁਝ ਰੁੱਖ ਲਗਦੇ ਮਾਵਾਂ
ਕੁਝ ਰੁੱਖ ਨੂੰਹਾਂ ਧੀਆਂ ਲੱਗਦੇ
ਕੁਝ ਰੁੱਖ ਵਾਂਗ ਭਰਾਵਾਂ
ਕੁਝ ਰੁੱਖ ਮੇਰੇ ਬਾਬੇ ਵਾਕਣ
ਪੱਤਰ ਟਾਵਾਂ ਟਾਵਾਂ
ਕੁਝ ਰੁੱਖ ਮੇਰੀ ਦਾਦੀ ਵਰਗੇ
ਚੂਰੀ ਪਾਵਣ ਕਾਵਾਂ
ਕੁਝ ਰੁੱਖ ਯਾਰਾਂ ਵਰਗੇ ਲਗਦੇ
ਚੁੰਮਾਂ ਤੇ ਗਲ ਲਾਵਾਂ
ਇਕ ਮੇਰੀ ਮਹਿਬੂਬਾ ਵਾਕਣ
ਮਿੱਠਾ ਅਤੇ ਦੁਖਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਮੋਢੇ ਚੁੱਕ ਖਿਡਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਚੁੰਮਾਂ ਤੇ ਮਰ ਜਾਵਾਂ
ਕੁਝ ਰੁੱਖ ਜਦ ਵੀ ਰਲ ਕੇ ਝੂਮਣ
ਤੇਜ਼ ਵਗਣ ਜਦ ਵਾਵਾਂ
ਸਾਵੀ ਬੋਲੀ ਸਭ ਰੁੱਖਾਂ ਦੀ
ਦਿਲ ਕਰਦਾ ਲਿਖ ਜਾਵਾਂ
ਮੇਰਾ ਵੀ ਇਹ ਦਿਲ ਕਰਦਾ ਏ
ਰੁੱਖ ਦੀ ਜੂਨੇ ਆਵਾਂ
ਜੇ ਤੁਸਾਂ ਮੇਰਾ ਗੀਤ ਹੈ ਸੁਣਨਾ
ਮੈਂ ਰੁੱਖਾਂ ਵਿਚ ਗਾਵਾਂ
ਰੁੱਖ ਤਾਂ ਮੇਰੀ ਮਾਂ ਵਰਗੇ ਨੇ
ਜਿਉਂ ਰੁੱਖਾਂ ਦੀਆਂ ਛਾਵਾਂ।

ਪਿਛਲੀ ਖ਼ਬਰ ਜਮਹੂਰੀਅਤ ਤਾਨਾਸ਼ਾਹੀ ਦੇ ਉਲਟ ਹੈ। ਇਹ ਸਿਰਫ ਹੱਕਾਂ ਦੀ ਮੰਗ ਨਹੀਂ ਕਰਦੀ, ਸਗੋਂ ਜ਼ਿੰਮੇਵਾਰੀਆਂ ਵੀ ਪਾਉਂਦੀ ਹੈ। -ਜੋਨ ਡਰਾ... ਅਗਲੀ ਖ਼ਬਰ ਗ਼ਜ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।