28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 28-02-2026

ਅਲੀਗੜ੍ਹ/ਨੋਇਡਾ, 27 ਫਰਵਰੀ (ਪੀ.ਟੀ.ਆਈ.)-ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਸ਼ੁੱਕਰਵਾਰ ਸਵੇਰੇ ਗ੍ਰੇਟਰ ਨੋਇਡਾ ਦੇ ਇਕ ਹਸਪਤਾਲ ਵਿਚ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਹ 58 ਸਾਲ ਦੇ ਸਨ ਤੇ ਜਿਗਰ ਦੇ ਕੈਂਸਰ ਤੋਂ ਪੀੜਤ ਸਨ ਤੇ ਲੰਬੇ ਸਮੇਂ ਤੋਂ ਗ੍ਰੇਟਰ ਨੋਇਡਾ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਕਰਵਾ ਰਹੇ ਸਨ | ਉਨ੍ਹਾਂ ਦੀ ਸਿਹਤ ਹਾਲ ਹੀ 'ਚ ਕਾਫ਼ੀ ਵਿਗੜ ਗਈ ਸੀ, ਜਿਸ ਤੋਂ ਬਾਅਦ ਉਹ 21 ਫਰਵਰੀ ਤੋਂ ਹਸਪਤਾਲ 'ਚ ਭਰਤੀ ਸਨ | ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ ਤੇ ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ | ਆਪਣੇ ਪਿਤਾ ਦੀ ਨਾਜ਼ੁਕ ਹਾਲਤ ਕਾਰਨ, ਰਿੰਕੂ ਨੂੰ ਟੀ-20 ਵਿਸ਼ਵ ਕੱਪ ਦੇ ਵਿਚਕਾਰੋਂ ਘਰ ਵਾਪਸ ਆਉਣਾ ਪਿਆ |

ਪਿਛਲੀ ਖ਼ਬਰ 'ਦਿ ਕੇਰਲ ਸਟੋਰੀ 2' ਤੋਂ ਪਾਬੰਦੀ ਹਟਾਈ <br/> ਅਗਲੀ ਖ਼ਬਰ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।