29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗੁਜਰਾਤ ਦੀ ਆਰ.ਸੀ.ਬੀ. 'ਤੇ 4 ਵਿਕਟਾਂ ਨਾਲ ਜਿੱਤ <br/>

ਅਜੀਤ ਡੈਸਕ 01-05-2026

ਅਹਿਮਦਾਬਾਦ, 30 ਅਪ੍ਰੈਲ (ਏਜੰਸੀ)-ਅਰਸ਼ਦ ਖ਼ਾਨ ਦੀ ਅਗਵਾਈ 'ਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸ਼ੁਭਮਨ ਗਿੱਲ ਅਤੇ ਜੋਸ ਬਟਲਰ ਦੀ ਦਮਦਾਰ ਬੱਲੇਬਾਜ਼ੀ ਦੀ ਬਦੌਲਤ ਗੁਜਰਾਤ ਟਾਈਟਨਸ ਨੇ ਰਾਇਲ ਚੈਲੇਂਜਰਸ ਬੈਂਗਲੁਰੂ (ਆਰ.ਸੀ.ਬੀ.) ਦੇ ਖ਼ਿਲਾਫ਼ 4 ਵਿਕਟਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ | ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਗਏ ਮੁਕਾਬਲੇ 'ਚ ਟਾੱਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਰ.ਸੀ.ਬੀ. ਨੇ ਦੇਵਦੱਤ ਪੱਲੀਕਲ ਦੀ 40 ਦੌੜਾਂ ਦੀ ਪਾਰੀ ਦੀ ਮਦਦ ਨਾਲ 19.2 ਓਵਰਾਂ 'ਚ 10 ਵਿਕਟਾਂ 'ਤੇ 155 ਦੌੜਾਂ ਬਣਾਈਆਂ | ਗੁਜਰਾਤ ਦੇ ਗੇਂਦਬਾਜ਼ਾਂ ਅਰਸ਼ਦ ਖ਼ਾਨ ਨੇ 3.2 ਓਵਰਾਂ 'ਚ 22 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ, ਜਦੋਂਕਿ ਰਾਸ਼ਿਦ ਖ਼ਾਨ ਤੇ ਜੇਸਨ ਹੋਲਡਰ ਨੇ 2-2 ਵਿਕਟਾਂ ਹਾਸਲ ਕੀਤੀਆਂ | ਜਵਾਬ 'ਚ ਗੁਜਰਾਤ ਦੀ ਟੀਮ ਨੇ 15.5 ਓਵਰਾਂ 'ਚ 6 ਵਿਕਟਾਂ 'ਤੇ 158 ਦੌੜਾਂ ਬਣਾ ਕੇ ਮੁਕਾਬਲਾ ਆਪਣੇ ਨਾਂਅ ਕਰ ਲਿਆ | ਗੁਜਰਾਤ ਵਲੋਂ ਕਪਤਾਨ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 18 ਗੇਂਦਾਂ 'ਤੇ 43 ਦੌੜਾਂ (ਚੌਕੇ: 4, ਛੱਕੇ: 3) ਬਣਾਈਆਂ, ਜਦੋਂਕਿ ਜੋਸ ਬਟਲਰ ਨੇ 2 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 19 ਗੇਂਦਾਂ 'ਤੇ 39 ਦੌੜਾਂ ਦੀ ਪਾਰੀ ਖੇਡੀ | ਰਾਹੁਲ ਤੇਵਾਤੀਆ ਨੇ ਅਜੇਤੂ 27 ਦੌੜਾਂ ਦਾ ਯੋਗਦਾਨ ਪਾਇਆ |

ਪਿਛਲੀ ਖ਼ਬਰ ਹਾਈ ਕੋਰਟ ਵਲੋਂ ਕਿ੍ਸ਼ਮਾ ਕਪੂਰ ਦੇ ਬੱਚਿਆਂ ਦੀ ਪਟੀਸ਼ਨ 'ਤੇ ਜਾਇਦਾਦਾਂ ਨੂੰ ਸੁਰੱਖਿਅਤ ਰੱਖਣ ਦੇ ਹੁਕਮ <br/> ਅਗਲੀ ਖ਼ਬਰ ਅਰਸ਼ਦੀਪ ਸਿੰਘ ਦੇ ਪਿਤਾ ਦਰਸ਼ਨ ਸਿੰਘ ਦੀ ਕੈਨੇਡਾ 'ਚ ਹੋਣ ਵਾਲੇ ਵਿਸ਼ਵ ਕੱਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।