05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਪੁੱਜਣ ’ਤੇ ਸ਼ਾਨਦਾਰ ਸਵਾਗਤ

ਪਟਿਆਲਾ/ਨਾਭਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ/ਵਰਿੰਦਰ ਵਰਮਾ)-ਰਾਸ਼ਟਰਮੰਡਲ ਖੇਡਾਂ 2026 ’ਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਨਾਭਾ ਹਲਕੇ ਦੇ ਪਿੰਡ ਮੈਹਸ ਦੀ ਹੋਣਹਾਰ ਧੀ ਹਰਜਿੰਦਰ ਕੌਰ ਦਾ ਅੱਜ ਪਟਿਆਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ.

ਅਜੀਤ ਡੈਸਕ 05-08-2026
ਪਟਿਆਲਾ/ਨਾਭਾ, 4 ਅਗਸਤ (ਧਰਮਿੰਦਰ ਸਿੰਘ ਸਿੱਧੂ/ਵਰਿੰਦਰ ਵਰਮਾ)-ਰਾਸ਼ਟਰਮੰਡਲ ਖੇਡਾਂ 2026 ’ਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਨਾਭਾ ਹਲਕੇ ਦੇ ਪਿੰਡ ਮੈਹਸ ਦੀ ਹੋਣਹਾਰ ਧੀ ਹਰਜਿੰਦਰ ਕੌਰ ਦਾ ਅੱਜ ਪਟਿਆਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰਜਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਤੇ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਨੇ ਆਪਣੀ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਸਮਰਪਣ ਸਦਕਾ ਅੰਤਰਰਾਸ਼ਟਰੀ ਮੰਚ ’ਤੇ ਭਾਰਤ, ਪੰਜਾਬ ਅਤੇ ਪਟਿਆਲਾ ਦਾ ਮਾਣ ਵਧਾਇਆ ਹੈ। ਉਨ੍ਹਾਂ ਵਲੋਂ ਹਰਜਿੰਦਰ ਕੌਰ ਦੇ ਮਾਤਾ ਪਿਤਾ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰ ਪਿਤਾ ਸਾਹਿਬ ਸਿੰਘ, ਭਰਾ ਪ੍ਰਿਤਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਸਕੱਤਰ ਰੈਡ ਕਰਾਸ ਸੁਸਾਇਟੀ ਡਾ. ਪ੍ਰਿਤਪਾਲ ਸਿੰਘ, ਵੱਡੀ ਗਿਣਤੀ ਖੇਡ ਪ੍ਰੇਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2026 ’ਚ ਮਹਿਲਾਵਾਂ ਦੇ 69 ਕਿਲੋਗ੍ਰਾਮ ਭਾਰਤੋਲਨ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ।
ਪਿਛਲੀ ਖ਼ਬਰ ਚਾਂਦੀ ਤਗਮਾ ਜੇਤੂ ਲਵਪ੍ਰੀਤ ਸਿੰਘ ਦਾ ਅੰਮ੍ਰਿਤਸਰ ਪੁੱਜਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਹੋਈ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।