09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਦੀ ਆਪਣੀ ਆਈ.ਪੀ.ਐਲ. ’ਚ ਖੇਡਣਗੇ ਚੋਟੀ ਦੇ ਖਿਡਾਰੀ-ਮੁੱਖ ਮੰਤਰੀ

ਚੰਡੀਗੜ੍ਹ, 8 ਅਗਸਤ (ਅਜੀਤ ਬਿਊਰੋ)-ਪੰਜਾਬ ਨੂੰ ਆਈ. ਪੀ.

ਅਜੀਤ ਡੈਸਕ 09-08-2026
ਚੰਡੀਗੜ੍ਹ, 8 ਅਗਸਤ (ਅਜੀਤ ਬਿਊਰੋ)-ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ ’ਤੇ ਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਸ਼ੇਰ-ਏ-ਪੰਜਾਬ ਟੀ-20 ਲੀਗ’ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿਚ 6 ਫ਼ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਸਟਾਰ ਕ੍ਰਿਕਟਰ ਖੇਡਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿਚ ਖੇਡੀ ਜਾਵੇਗੀ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ’ਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ। ਅੱਜ ਦੇ ਇਸ ਮੌਕੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ਤੇ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਖੇਤਰ ਵਿੱਚ ਸੂਬੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਖੇਡਾਂ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਿਆ। ਇਸ ਲੀਗ ਨੂੰ ‘ਪੰਜਾਬ ਦਾ ਆਪਣਾ ਆਈ.ਪੀ.ਐਲ.’ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਇੱਥੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਤੈਅ ਹੋਇਆ ਕਿ ਇਸ ਲੀਗ ਵਿੱਚ ਛੇ ਫ਼ਰੈਂਚਾਇਜ਼ੀ ਟੀਮਾਂ ਹੋਣਗੀਆਂ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ‘ਫ਼ਾਜ਼ਿਲਕਾ ਫ਼ਾਲਕਨਜ਼’ ਦੀ ਨੁਮਾਇੰਦਗੀ ਕਰਨਗੇ, ਅਰਸ਼ਦੀਪ ਸਿੰਘ ‘ਲੁਧਿਆਣਾ ਲਾਇਨਜ਼’ ਲਈ, ਅਭਿਸ਼ੇਕ ਸ਼ਰਮਾ ‘ਅੰਮ੍ਰਿਤਸਰ ਸੂਰਮਾਜ਼’ ਲਈ, ਪ੍ਰਭਸਿਮਰਨ ਸਿੰਘ ‘ਜਲੰਧਰ ਵਾਰੀਅਰਜ਼’ ਲਈ, ਰਮਨਦੀਪ ਸਿੰਘ ‘ਮੋਹਾਲੀ ਕਿੰਗਜ਼’ ਲਈ ਅਤੇ ਗੁਰਨੂਰ ਬਰਾੜ ‘ਬਠਿੰਡਾ ਰਾਇਲਜ਼’ ਲਈ ਖੇਡਣਗੇ। ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਇਹ ਖਿਡਾਰੀ ਟੂਰਨਾਮੈਂਟ ਦੀ ਸ਼ਾਨ ਵਧਾਉਣਗੇ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇਸ ਵੇਲੇ ਭਾਰਤੀ ਕ੍ਰਿਕਟ ਟੀਮ ਦੀ ਰੀੜ੍ਹ ਦੀ ਹੱਡੀ ਹੈ, ਜਿਸ ਦੇ 21 ਖਿਡਾਰੀ ਆਈ.ਪੀ.ਐਲ. ਵਿਚ ਖੇਡ ਰਹੇ ਹਨ। ਇਹ ਸਾਰੇ ਖਿਡਾਰੀ ਹੁਣ ਪੰਜਾਬ ਦੀ ਆਪਣੀ ਲੀਗ ਦੀ ਖਿੱਚ ਦਾ ਕੇਂਦਰ ਹੋਣਗੇ। ਪੰਜਾਬ ਕ੍ਰਿਕਟ ਲੀਗ ਵਿਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀ ਪੰਜਾਬ ਦੇ ਹੀ ਹੋਣਗੇ।
ਪਿਛਲੀ ਖ਼ਬਰ ਸੱਟ ਕਾਰਨ ਜੇਮੀਮਾ ‘ਦ ਹੰਡਰਡ’ ਤੋਂ ਬਾਹਰ; ਏਸ਼ੀਆ ਕੱਪ ’ਚ ਭਾਗੀਦਾਰੀ ਸ਼ੱਕੀ ਅਗਲੀ ਖ਼ਬਰ ਸਾਬਕਾ ਜਿਮਨਾਸਟਾਂ ਵਲੋਂ ਸ਼ਾਨਦਾਰ ਖਿਡਾਰੀਆਂ ਦੀ ਮੈਰਿਟ ਸੂਚੀ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।