ਨਾਭਾ (ਪਟਿਆਲਾ), 23 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸੋਨੇ ਦਾ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਦੀ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 2026 ਲਈ ਚੋਣ ਹੋ ਗਈ ਹੈ। ਇਸ ਸਬੰਧੀ ਜਗਸ਼ੇਰ ਸਿੰਘ ਖੰਗੂੜਾ ਦੀ ਮਾਤਾ ਰਛਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਪਹਿਲਾਂ ਵੀ ਕਈ ਤਗਮੇ ਜਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੂਨੀਅਰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 5 ਅਕਤੂਬਰ ਤੋਂ 17 ਅਕਤੂਬਰ ਤੱਕ ਕਾਹਿਰਾ ਵਿਖੇ ਹੋਵੇਗੀ। ਦੱਸਣਯੋਗ ਹੈ ਕਿ ਸਤੰਬਰ ਮਹੀਨੇ ਹੀ ਜਗਸ਼ੇਰ ਸਿੰਘ ਖੰਗੂੜਾ ਵੱਲੋਂ ਰਾਜਸਥਾਨ ਵਿਖੇ ਹੋਈ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਵੀ ਸੋਨ ਤਗਮਾ ਜਿੱਤਿਆ ਗਿਆ ਸੀ।
ਜਗਸ਼ੇਰ ਸਿੰਘ ਖੰਗੂੜਾ ਦੀ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2026 ਲਈ ਹੋਈ ਚੋਣ
ਨਾਭਾ (ਪਟਿਆਲਾ), 23 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸੋਨੇ ਦਾ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਦੀ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 2026 ਲਈ ਚੋਣ ਹੋ ਗਈ ਹੈ। ਇਸ ਸਬੰਧੀ ਜਗਸ਼ੇਰ ਸਿੰਘ ਖੰਗੂੜਾ ਦੀ ਮਾਤਾ ਰਛਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਪਹਿਲਾਂ ਵੀ ਕਈ ਤਗਮੇ ਜਿੱਤੇ ਗਏ ਹਨ।
ਅਜੀਤ ਡੈਸਕ
24-09-2026