03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਚਾਂਦੀ ਦਾ ਤਗਮਾ ਜਿੱਤ ਕੇ ਪਰਤੇ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਪਟਿਆਲਾ, 2 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਏਸ਼ਿਆਈ ਖੇਡਾਂ ਵਿਚ ਸ਼ਾਟਪੁੱਟ ਮੁਕਾਬਲੇ ਵਿਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀ. ਐਸ.

ਅਜੀਤ ਡੈਸਕ 03-10-2026
ਪਟਿਆਲਾ, 2 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਏਸ਼ਿਆਈ ਖੇਡਾਂ ਵਿਚ ਸ਼ਾਟਪੁੱਟ ਮੁਕਾਬਲੇ ਵਿਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਪੰਜਾਬ ਪੁਲਿਸ ਦੇ ਡੀ.ਐਸ.ਪੀ. ਅਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਦੀ ਅਗਵਾਈ ਹੇਠ ਕਰਵਾਏ ਸਵਾਗਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ, ਖਿਡਾਰੀਆਂ ਅਤੇ ਪਟਿਆਲਾ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੌਮਾਂਤਰੀ ਪੱਧਰ ’ਤੇ ਪਟਿਆਲਾ, ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਉਲੰਪੀਅਨ ਤੂਰ ਨੂੰ ਫੁੱਲਾਂ ਨਾਲ ਸਨਮਾਨਿਤ ਕੀਤਾ। ਲਗਾਤਾਰ ਦੋ ਏਸ਼ਿਆਈ ਖੇਡਾਂ ਵਿਚ ਸ਼ਾਟਪੁੱਟ ਮੁਕਾਬਲੇ ’ਚ ਸੋਨ ਤਗ਼ਮਾ ਜਿੱਤਣ ਅਤੇ ਇਸ ਵਾਰ ਚਾਂਦੀ ਦਾ ਤਗ਼ਮਾ ਹਾਸਲ ਕਰਨ ਵਾਲੇ ਤੇਜਿੰਦਰਪਾਲ ਸਿੰਘ ਤੂਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਖਿਡਾਰੀਆਂ ਦੀ ਬਾਂਹ ਫੜੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਤੂਰ ਦੀ ਸ਼ਾਨਦਾਰ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਤੂਰ, ਦਲਜੀਤ ਸਿੰਘ ਰਾਣਾ ਅਤੇ ਜ਼ਿਲ੍ਹਾ ਖੇਡ ਅਧਿਕਾਰੀ ਨਵਜੋਤ ਸਿੰਘ ਧਾਲੀਵਾਲ ਵਰਗੀਆਂ ਸ਼ਖ਼ਸੀਅਤਾਂ ਦੀ ਪ੍ਰੇਰਣਾ ਸਦਕਾ ਪਟਿਆਲਾ ਦੇ ਨਵੇਂ ਖਿਡਾਰੀ ਵੀ ਅਥਲੈਟਿਕਸ, ਸ਼ਾਟਪੁੱਟ, ਡਿਸਕਸ ਥਰੋਅ ਸਮੇਤ ਵੱਖ-ਵੱਖ ਖੇਡਾਂ ਵਿਚ ਅੱਗੇ ਵੱਧ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਗੁਰਦੇਵ ਸਿੰਘ, ਦਲਜੀਤ ਸਿੰਘ ਰਾਣਾ, ਜ਼ਿਲ੍ਹਾ ਖੇਡ ਅਧਿਕਾਰੀ ਨਵਜੋਤ ਸਿੰਘ ਧਾਲੀਵਾਲ, ਕੌਮਾਂਤਰੀ ਪਹਿਲਵਾਨ ਅਤੇ ਰੈਸਲਿੰਗ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ, ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਟਿਆਲਾ ਵਾਸੀ, ਖੇਡ ਪ੍ਰੇਮੀ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸਨਮਦੀਪ ਦੇ ਮਾਪਿਆਂ ਨੂੰ ਜ਼ਲੀਲ ਕਰਨ ਅਤੇ ਧੱਕੇ ਨਾਲ ਸਸਕਾਰ ਕਰਨ ਦੀ ਏਪਵਾ ਵਲੋਂ ਨਿੰਦਾ ਅਗਲੀ ਖ਼ਬਰ ਕਾਂਸੀ ਦਾ ਤਗਮਾ ਜਿੱਤ ਕੇ ਪਰਤੇ ਗੁਰਿੰਦਰਵੀਰ ਸਿੰਘ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।