ਚੰਡੀਗੜ੍ਹ/ਜਲੰਧਰ, 9 ਅਕਤੂਬਰ (ਅਜੀਤ ਬਿਊਰੋ, ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ’ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਚੈਂਪੀਅਨਜ਼ ਟਰਾਫ਼ੀ ਬਾਰੇ ਚੰਡੀਗੜ੍ਹ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿਚ ਨਵਾਂ ਮੀਲ ਪੱਥਰ ਸਥਾਪਤ ਕਰੇ। ਮੀਟਿੰਗ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਉਪਰੰਤ ਦੇਰ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਜਲੰਧਰ ਦੇ ਮੇਅਰ ਵਿਨੀਤ ਧੀਰ ਤੇ ਹੋਰ ਵੀ ਹਾਜ਼ਰ ਸਨ।
ਮੁੱਖ ਮੰਤਰੀ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਵਿਖੇ ਤਿਆਰੀਆਂ ਦਾ ਕੀਤਾ ਨਿਰੀਖਣ
ਚੰਡੀਗੜ੍ਹ/ਜਲੰਧਰ, 9 ਅਕਤੂਬਰ (ਅਜੀਤ ਬਿਊਰੋ, ਡਾ. ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ ’ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅਜੀਤ ਡੈਸਕ
10-10-2026