15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਨਾਲ 17 ਸਾਲਾਂ ਬਾਅਦ ਪੰਜਾਬ ਵਿਚ ਅੰਤਰਰਾਸ਼ਟਰੀ ਹਾਕੀ ਦੀ ਵਾਪਸੀ

ਨਵੀਂ ਦਿੱਲੀ, 14 ਅਕਤੂਬਰ (ਪੀ. ਟੀ.

ਅਜੀਤ ਡੈਸਕ 15-10-2026

ਨਵੀਂ ਦਿੱਲੀ, 14 ਅਕਤੂਬਰ (ਪੀ. ਟੀ. ਆਈ.)-ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਨਾਲ 17 ਸਾਲਾਂ ਬਾਅਦ ਪੰਜਾਬ ਵਿਚ ਅੰਤਰਰਾਸ਼ਟਰੀ ਹਾਕੀ ਦੀ ਵਾਪਸੀ ਹੋਵੇਗੀ, ਜਦੋਂਕਿ ਭਾਰਤ ਦੂਜੀ ਵਾਰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ।ਸੂਬੇ ਵਿਚ ਆਖਰੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ 2009 ਵਿਚ ‘ਪੰਜਾਬ ਗੋਲਡ ਕੱਪ’ ਵਜੋਂ ਕਰਵਾਇਆ ਗਿਆ ਸੀ।ਪੰਜਾਬ ਲਈ ਹਾਕੀ ਸਿਰਫ਼ ਇਕ ਖੇਡ ਨਹੀਂ ਹੈ, ਸਗੋਂ ਇਹ ਸੂਬੇ ਦੀ ਸੱਭਿਆਚਾਰਕ ਪਛਾਣ ਦਾ ਅਨਿੱਖੜਵਾਂ ਅੰਗ ਹੈ। ਪਿੰਡਾਂ ਅਤੇ ਅਕੈਡਮੀਆਂ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਪੰਜਾਬ ਨੇ ਭਾਰਤੀ ਹਾਕੀ ਨੂੰ ਘੜਨ ਵਿਚ ਅਹਿਮ ਭੂਮਿਕਾ ਨਿਭਾਈ ਹੈ।ਜਿਵੇਂ-ਜਿਵੇਂ ਟੂਰਨਾਮੈਂਟ ਨੇੜੇ ਆ ਰਿਹਾ ਹੈ, ਸੂਬਾ ਏਸ਼ੀਆ ਦੀਆਂ ਬਿਹਤਰੀਨ ਟੀਮਾਂ ਦਾ ਸਵਾਗਤ ਕਰਨ ਲਈ ਤਿਆਰੀ ਕਰ ਰਿਹਾ ਹੈ।ਮੇਜ਼ਬਾਨ ਭਾਰਤ ਤੋਂ ਇਲਾਵਾ ਟੂਰਨਾਮੈਂਟ ’ਚ ਹਿੱਸਾ ਲੈਣ ਵਾਲੀਆਂ ਹੋਰ ਟੀਮਾਂ ਮਲੇਸ਼ੀਆ, ਦੱਖਣੀ ਕੋਰੀਆ, ਚੀਨ, ਜਪਾਨ ਅਤੇ ਬੰਗਲਾਦੇਸ਼ ਹਨ, ਜੋ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਅਤੇ ਮੁਹਾਲੀ ਵਿਚ ਖ਼ਿਤਾਬ ਲਈ ਮੁਕਾਬਲਾ ਕਰਨਗੀਆਂ।ਏਸ਼ੀਆਈ ਖੇਡਾਂ ਦੀ ਮੌਜੂਦਾ ਚੈਂਪੀਅਨ ਭਾਰਤੀ ਟੀਮ ਇਸ ਟੂਰਨਾਮੈਂਟ ਦੀ ਸਭ ਤੋਂ ਸਫਲ ਟੀਮ ਹੈ, ਜਿਸ ਨੇ ਪੰਜ ਵਾਰ (2011, 2016, 2018 ਪਾਕਿਸਤਾਨ ਨਾਲ ਸਾਂਝਾ ਜੇਤੂ, 2023 ਅਤੇ 2024) ਇਹ ਖਿਤਾਬ ਜਿੱਤਿਆ ਹੈ।ਕੌਮੀ ਟੀਮ ਵਿਚ ਪੰਜਾਬ ਦਾ ਯੋਗਦਾਨ ਖਿਡਾਰੀਆਂ ਦੀਆਂ ਕਈ ਪੀੜ੍ਹੀਆਂ ਵਿਚ ਝਲਕਦਾ ਹੈ, ਜਿਨ੍ਹਾਂ ਨੇ ਊਧਮ ਸਿੰਘ ਅਤੇ ਬਲਬੀਰ ਸਿੰਘ ਸੀਨੀਅਰ ਤੋਂ ਲੈ ਕੇ ਮਨਪ੍ਰੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਦੀ ਮੌਜੂਦਾ ਪੀੜ੍ਹੀ ਤੱਕ, ਉੱਚਤਮ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕੀਤੀ ਹੈ।

ਪਿਛਲੀ ਖ਼ਬਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਵਾਲੇ ਅੰਤਰਰਾਸ਼ਟਰੀ ਗਰੋਹ ਦੇ ਆਗੂ ਨੇ ਕਬੂਲਿਆ ਜੁਰਮ ਅਗਲੀ ਖ਼ਬਰ ਹਰੇਕ ਫੁੱਟਬਾਲ ਫੈਡਰੇਸ਼ਨ ਨੂੰ 2 ਕਰੋੜ 50 ਲੱਖ ਡਾਲਰ ਦੇਵੇਗਾ ‘ਫੀਫਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।