24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ ਪ੍ਰਤਿਕਾ ਦਾ ਅਜੇਤੂ ਸੈਂਕੜਾ, ਸ੍ਰੀ ਚਰਨੀ ਨੂੰ 4 ਵਿਕਟਾਂ

ਵਡੋਦਰਾ, 23 ਅਕਤੂਬਰ (ਪੀ. ਟੀ.

ਸੈਂਕੜਾ ਜੜਨ ਉਪਰੰਤ ਪ੍ਰਤੀਕਾ ਰਾਵਲ। (ਸੱਜੇ) ਜ਼ਿੰਬਾਬਵੇ ਦੀ ਇਕ ਬੱਲੇਬਾਜ਼ ਨੂੰ ਆਊਟ ਕਰਨ ਉਪਰੰਤ ਸਮ੍ਰਿਤੀ ਮੰਧਾਨਾ ਨਾਲ ਹੱਥ ਮਿਲਾਉਂਦੀ ਹੋਈ ਸ੍ਰੀ ਚਰਨੀ। 24-10-2026

ਵਡੋਦਰਾ, 23 ਅਕਤੂਬਰ (ਪੀ. ਟੀ. ਆਈ.)-ਭਾਰਤੀ ਫਿਰਕੀ ਗੇਂਦਬਾਜ਼ ਸ੍ਰੀ ਚਰਣੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਪ੍ਰਤਿਕਾ ਰਾਵਲ ਦੇ ਅਜੇਤੂ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਥੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਦੋਵਾਂ ਟੀਮਾਂ ਵਿਚਾਲੇ ਇਹ ਪਹਿਲਾ ਮਹਿਲਾ ਇਕ ਰੋਜ਼ਾ ਕੌਮਾਂਤਰੀ ਮੈਚ ਸੀ।ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕਰਦਿਆਂ ਜ਼ਿੰਬਾਬਵੇ ਦੀ ਟੀਮ ਨੂੰ 49.5 ਓਵਰਾਂ ਵਿਚ 197 ਦੌੜਾਂ ’ਤੇ ਆਲ ਆਊਟ ਕਰ ਦਿੱਤਾ। ਇਸ ਦੌਰਾਨ ਚਰਨੀ ਨੇ 4 ਵਿਕਟਾਂ ਅਤੇ ਤੇਜ਼ ਗੇਂਦਬਾਜ਼ ਕ੍ਰਾਂਤੀ ਗੌੜ ਨੇ 3 ਵਿਕਟਾਂ ਹਾਸਿਲ ਕੀਤੀਆਂ।198 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਸਿਰਫ਼ 27.1 ਓਵਰਾਂ ਵਿਚ ਇਕ ਵਿਕਟ ਗੁਆ ਕੇ 200 ਦੌੜਾਂ ਬਣਾਈਆਂ ਅਤੇ ਜਿੱਤ ਦਰਜ ਕੀਤੀ। ਸਲਾਮੀ ਬੱਲੇਬਾਜ਼ ਪ੍ਰਤਿਕਾ ਰਾਵਲ ਨੇ 100 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਹ ਉਸ ਦਾ ਤੀਜਾ ਇਕ ਰੋਜ਼ਾ ਸੈਂਕੜਾ ਸੀ।ਉਪ ਕਪਤਾਨ ਸ਼ੈਫਾਲੀ ਵਰਮਾ ਨੇ ਵੀ ਤੂਫ਼ਾਨੀ ਬੱਲੇਬਾਜ਼ੀ ਕਰਦਿਆਂ ਸਿਰਫ਼ 33 ਗੇਂਦਾਂ ਵਿਚ ਅਜੇਤੂ 64 ਦੌੜਾਂ ਬਣਾਈਆਂ। ਦੋਵਾਂ ਬੱਲੇਬਾਜ਼ਾਂ ਨੇ ਜ਼ਿੰਬਾਬਵੇ ਦੇ ਗੇਂਦਬਾਜ਼ਾਂ ਨੂੰ ਕੋਈ ਮੌਕਾ ਨਹੀਂ ਦਿੱਤਾ ਅਤੇ ਭਾਰਤ ਨੂੰ ਆਸਾਨ ਜਿੱਤ ਦਿਵਾਈ। ਇਸ ਤੋਂ ਪਹਿਲਾਂ ਐਸ. ਚਰਨੀ ਨੇ ਆਪਣੇ ਕਰੀਅਰ ਦੀ ਸਰਬੋਤਮ ਗੇਂਦਬਾਜ਼ੀ ਕਰਦਿਆਂ 23 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਕ੍ਰਾਂਤੀ ਗੌੜ ਨੇ ਵੀ 3 ਵਿਕਟਾਂ ਹਾਸਿਲ ਕੀਤੀਆਂ। ਜ਼ਿੰਬਾਬਵੇ ਵਲੋਂ ਬਿਲਵਡ ਬਿਜ਼ਾ ਨੇ ਸਭ ਤੋਂ ਵੱਧ 62 ਦੌੜਾਂ ਬਣਾਈਆਂ। ਉਸ ਨੇ 92 ਗੇਂਦਾਂ ਦਾ ਸਾਹਮਣਾ ਕੀਤਾ।

ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੁਹਾਲੀ ਦੇ ਫ਼ੇਜ਼-6 ਅੰਤਰਰਾਜੀ ਬੱਸ ਅੱਡੇ ’ਚ ਰੋਸ ਰ... ਅਗਲੀ ਖ਼ਬਰ ਮਾਮਲਾ ਸ਼ੈਂਟੀ ਚਾਵਲਾ ਵਲੋਂ ਅਚਾਨਕ ਰਾਮਲੀਲ੍ਹਾ ਦੀ ਸਟੇਜ ਛੱਡ ਕੇ ਜਾਣ ਦਾ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਸ਼ੈਂਟੀ ਚਾਵਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।