26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦਾ ਆਗਾਜ਼ ਕੱਲ੍ਹ ਤੋਂ

ਜਲੰਧਰ, 25 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਵਿਖੇ 27 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ-2026 ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਅਜੀਤ ਡੈਸਕ 26-10-2026
ਜਲੰਧਰ, 25 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਵਿਖੇ 27 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ-2026 ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਡਾਇਰੈਕਟਰ ਸਪੋਰਟਸ ਅਭਿਜੀਤ ਕਪਲਿਸ਼, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਟੇਡੀਅਮ ਦਾ ਨਵੀਨੀਕਰਨ ਕਰਕੇ ਇਸ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਅਨੁਕੂਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਡ ਪ੍ਰੇਮੀਆਂ, ਨੌਜਵਾਨਾਂ ਅਤੇ ਪਰਿਵਾਰਾਂ ਨੂੰ ਸਟੇਡੀਅਮ ਵਿਚ ਆ ਕੇ ਕੌਮਾਂਤਰੀ ਹਾਕੀ ਮੁਕਾਬਲਿਆਂ ਦਾ ਆਨੰਦ ਮਾਨਣ ਦਾ ਮੌਕਾ ਦੇਣ ਲਈ ਸਾਰੇ ਮੈਚਾਂ ਵਿਚ ਦਾਖ਼ਲਾ ਮੁਫ਼ਤ ਰੱਖਿਆ ਗਿਆ ਹੈ। ਦਰਸ਼ਕ ਵੈੱਬਸਾਈਟ ਜਾਂ ਇਸ ਦੀ ਮੋਬਾਈਲ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾ ਕੇ ਕਿਊਆਰ ਕੋਡ ਵਾਲੇ ਡਿਜੀਟਲ ਪਾਸ ਪ੍ਰਾਪਤ ਕਰ ਸਕਦੇ ਹਨ।ਟੂਰਨਾਮੈਂਟ ਦਾ ਆਗਾਜ਼ 27 ਅਕਤੂਬਰ ਨੂੰ ਦੁਪਹਿਰ 1 ਵਜੇ ਹੋਵੇਗਾ, ਜਦਕਿ ਸ਼ਾਮ 5 ਵਜੇ ਉਦਘਾਟਨੀ ਸਮਾਗਮ ਕਰਵਾਇਆ ਜਾਵੇਗਾ। ਭਾਰਤੀ ਟੀਮ ਆਪਣਾ ਪਹਿਲਾ ਮੁਕਾਬਲਾ ਸ਼ਾਮ 7 ਵੱਜ ਕੇ 20 ਮਿੰਟ ’ਤੇ ਬੰਗਲਾਦੇਸ਼ ਵਿਰੁੱਧ ਖੇਡੇਗੀ। ਉਦਘਾਟਨੀ ਸਮਾਗਮ ਵਿਚ ਸ਼ਾਮਿਲ ਹੋਣ ਵਾਲੇ ਦਰਸ਼ਕਾਂ ਨੂੰ ਸ਼ਾਮ 4 ਵਜੇ ਤੱਕ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕੀਤੀ ਗਈ ਹੈ, ਜਦਕਿ ਹੋਰਨਾਂ ਮੈਚਾਂ ਦੇ ਦਰਸ਼ਕਾਂ ਨੂੰ ਨਿਰਧਾਰਤ ਸਮੇਂ ਤੋਂ 30 ਤੋਂ 60 ਮਿੰਟ ਪਹਿਲਾਂ ਸਟੇਡੀਅਮ ਪਹੁੰਚਣ ਦੀ ਸਲਾਹ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਕ ਐੱਚ.ਐੱਮ.ਵੀ. ਕਾਲਜ ਚੌਕ ਤੋਂ ਡੀ.ਏ.ਵੀ. ਕਾਲਜ ਫਲਾਈਓਵਰ ਦੇ ਨਾਲ ਲੱਗਦੀ ਸਰਵਿਸ ਲੇਨ ਰਾਹੀਂ ਬੁਲਟਨ ਪਾਰਕ ਦੇ ਗੇਟਾਂ ਤੱਕ ਪਹੁੰਚ ਸਕਣਗੇ। ਇਸ ਦੇ ਨਾਲ ਹੀ ਵਾਹਨਾਂ ਦੀ ਪਾਰਕਿੰਗ ਲਈ ਵੀ ਪ੍ਰਬੰਧ ਕੀਤੇ ਗਏ ਹਨ।
ਪਿਛਲੀ ਖ਼ਬਰ ਆਪ ਪਾਰਟੀ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ ਮੁੜ ਸਰਕਾਰ ਬਣਾਵੇਗੀ -ਤਲਬੀਰ ਗਿੱਲ ਅਗਲੀ ਖ਼ਬਰ ਭਾਰਤ ਨੇ ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।