21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਫ਼ਗਾਨਿਸਤਾਨ 'ਚ ਭਾਰੀ ਬਰਫ਼ਬਾਰੀ ਤੇ ਮੀਂਹ ਨੇ ਮਚਾਈ ਤਬਾਹੀ <br/>

ਅਜੀਤ ਡੈਸਕ 26-01-2026
ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਿਛਲੇ ਤਿੰਨ ਦਿਨਾਂ 'ਚ ਅਫ਼ਗਾਨਿਸਤਾਨ 'ਚ ਭਾਰੀ ਬਰਫ਼ਬਾਰੀ ਤੇ ਮੀਂਹ ਨੇ ਵਿਆਪਕ ਤਬਾਹੀ ਮਚਾਈ ਹੈ | ਅਫ਼ਗਾਨ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਅਨੁਸਾਰ ਘੱਟੋ-ਘੱਟ 61 ਲੋਕਾਂ ਦੀ ਮੌਤ ਹੋ ਗਈ ਹੈ ਤੇ 110 ਤੋਂ ਵੱਧ ਜ਼ਖ਼ਮੀ ਹੋਏ ਹਨ | ਖ਼ਰਾਬ ਮੌਸਮ ਰਾਹਤ ਤੇ ਬਚਾਅ ਕਾਰਜਾਂ 'ਚ ਵੀ ਰੁਕਾਵਟ ਪਾ ਰਿਹਾ ਹੈ | ਆਫ਼ਤ ਪ੍ਰਬੰਧਨ ਅਥਾਰਿਟੀ ਦੇ ਬੁਲਾਰੇ ਯੂਸਫ਼ ਹਮਾਦ ਨੇ ਕਿਹਾ ਕਿ ਅਫ਼ਗਾਨਿਸਤਾਨ ਦੇ 34 ਪ੍ਰਾਂਤਾਂ 'ਚੋਂ 15 ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਹੋਏ ਹਨ | ਸੈਂਕੜੇ ਪਿੰਡ ਕੱਟੇ ਗਏ ਹਨ, ਬਹੁਤ ਸਾਰੀਆਂ ਸੜਕਾਂ ਬਰਫ਼ ਨਾਲ ਢੱਕੀਆਂ ਹੋਈਆਂ ਹਨ ਤੇ ਬਾਹਰਲੇ ਖੇਤਰਾਂ ਤੱਕ ਪਹੁੰਚ ਪ੍ਰਸ਼ਾਸਨ ਲਈ ਇਕ ਵੱਡੀ ਚੁਣੌਤੀ ਬਣੀ ਹੋਈ ਹੈ | ਜਾਰੀ ਅੰਕੜਿਆਂ ਦੇ ਅਨੁਸਾਰ 458 ਘਰ ਪੂਰੀ ਤਰ੍ਹਾਂ ਜਾਂ ਅੰਸ਼ਿਕ ਤੌਰ 'ਤੇ ਨੁਕਸਾਨੇ ਗਏ ਹਨ ਅਤੇ ਵੱਡੀ ਗਿਣਤੀ 'ਚ ਪਸ਼ੂ ਵੀ ਮਾਰੇ ਗਏ ਹਨ | ਇਸ ਨਾਲ ਪਹਿਲਾਂ ਤੋਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ | ਅਧਿਕਾਰੀਆਂ ਦਾ ਕਹਿਣਾ ਹੈ ਕਿ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਰਿਪੋਰਟਾਂ ਆਉਣ ਨਾਲ ਮੌਤਾਂ ਦੀ ਗਿਣਤੀ ਤੇ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ | ਅਫ਼ਗਾਨਿਸਤਾਨ ਪਹਿਲਾਂ ਹੀ ਅਤਿਅੰਤ ਮੌਸਮੀ ਘਟਨਾਵਾਂ ਲਈ ਬਹੁਤ ਕਮਜ਼ੋਰ ਹੈ | ਅਚਾਨਕ ਹੜ੍ਹ, ਭਾਰੀ ਮੀਂਹ ਤੇ ਬਰਫ਼ਬਾਰੀ ਹਰ ਸਾਲ ਸੈਂਕੜੇ ਜਾਨਾਂ ਲੈਂਦੀਆਂ ਹਨ | ਸਾਲ 2024 'ਚ ਵੀ ਬਰਫ਼ਬਾਰੀ ਨਾਲ 300 ਤੋਂ ਵੱਧ ਲੋਕ ਮਾਰੇ ਗਏ ਸਨ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਯੂਨੀਅਨ ਦਾ ਵਫ਼ਦ ਧਾਲੀਵਾਲ ਨੂੰ ਮਿਲਿਆ ਅਗਲੀ ਖ਼ਬਰ ਸਾਊਦੀ ਅਰਬ ਨੇ ਏਸ਼ੀਆਈ ਸਰਦੀਆਂ ਦੀਆਂ ਖੇਡਾਂ ਮੁਲਤਵੀ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।