ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਅਤੇ ਕਲਚਰਲ ਕਲੱਬ ਯੂ.ਕੇ. ਵਲੋਂ 11ਵਾਂ ਹੋਲਾ ਮਹੱਲਾ ਗੱਤਕਾ ਅਤੇ ਕਬੱਡੀ ਕੱਪ 3 ਮਾਰਚ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਪ੍ਰਧਾਨ ਜਗਬੀਰ ਸਿੰਘ ਜੱਗਾ ਅਤੇ ਚੇਅਰਮੈਨ ਗੁਰਚਰਨ ਸਿੰਘ ਸੂਜਾਪੁਰ ਨੇ ਦੱਸਿਆ ਕਿ ਇਸ ਵਾਰ ਸਿਰਫ ਇਕ ਦਿਨ ਹੀ ਟੂਰਨਾਮੈਂਟ ਹੋਵੇਗਾ | ਜਿਸ ਵਿਚ ਨਾਮੀ ਕਬੱਡੀ ਖਿਡਾਰੀ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸ੍ਰੀ ਅਨੰਦਪੁਰ ਸਾਹਿਬ ਸਪੋਰਟਸ ਅਤੇ ਕਲਚਰਲ ਕਲੱਬ ਯੂ.ਕੇ. ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ | ਜਿਸ ਵਿਚ ਗੱਤਕੇ ਦੇ ਮੁਕਾਬਲੇ ਵੀ ਕਰਵਾਏ ਜਾਣਗੇ |