ਬਰੇਸ਼ੀਆ(ਇਟਲੀ), 12 ਫ਼ਰਵਰੀ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਵਿਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਮੋਹਰਲੀ ਕਤਾਰ ਦੀ ਸੰਸਥਾ ਕਲਤੂਰਾ ਸਿੱਖ ਇਟਲੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿਚ ਗੁਰਬਾਣੀ ਨਾਲ ਜੁੜਨ ਦੀ ਰੁਚੀ ਪੈਦਾ ਕਰ ਰਹੀ ਹੈ ¢ ਇਸ ਸੰਸਥਾ ਵਲੋਂ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਤਾ ਸਾਹਿਬ ਕÏਰ ਜੀ ਕੋਵੋ (ਬੈਰਗਾਮੋ) ਵਿਖੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ¢ ਜਿਸ ਵਿਚ 5 ਸਾਲ ਤੋਂ ਲੈ ਕੇ 14 ਸਾਲ ਜਾ ਇਸ ਤੋਂ ਉੱਪਰ ਦੇ ਬੱਚਿਆਂ ਨੇ ਭਾਗ ਲਿਆ¢ ਇਸਦਾ ਸਿਲੇਬਸ ਸੰਸਥਾ ਕਲਤੂਰਾ ਸਿੱਖ ਦੀ ਵੈੱਬਸਾਈਟ ਉੱਪਰ ਹੀ ਉਪਲੱਬਧ ਕਰਵਾਇਆਂ ਗਿਆ ਸੀ ¢ ਇਹ ਮੁਕਾਬਲੇ ਚਾਰ ਵੱਖ ਵੱਖ ਗਰੁੱਪਾਂ ਵਿਚ ਲਿਖਤੀ ਰੂਪ ਵਿਚ ਕਰਵਾਏ ਗਏ, ਜਿਸ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ¢ ਇਨ੍ਹਾਂ ਮੁਕਾਬਿਲਆਂ ਵਿਚ 85 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ¢ ਜਿਸ ਵਿਚ ਗਰੁੱਪ ਏ 'ਚ 5 ਤੋਂ 8 ਸਾਲ ਦੇ ਬੱਚਿਆਂ 'ਚ ਅਨਹਦ ਸਿੰਘ ਤੇ ਦੇਗਵੀਰ ਸਿੰਘ ਨੇ ਪਹਿਲਾ ਭਵਨੂਰ ਸਿੰਘ ਨੇ ਦੂਸਰਾ ਅਤੇ ਗੁਰਜੋਤ ਕÏਰ ਤੇ ਗੁਰਸਾਗਰ ਸਿੰਘ ਨੇ ਤੀਸਰਾ ਸਥਾਨ ਗਰੁੱਪ ਬੀ ਚ 8 ਤੋਂ 11 ਸਾਲ ਵਿੱਚ ਹਰਮਨਜੋਤ ਸਿੰਘ ਨੇ ਪਹਿਲਾ ਗੁਰਨਿਮਰਤ ਕÏਰ, ਗੁਰਮਨ ਕÏਰ ਤੇ ਜਪਜੀਤ ਕÏਰ ਨੇ ਦੂਸਰਾ ਜਸਕੀਰਤ ਕÏਰ ਨੇ ਤੀਸਰਾ ਸਥਾਨ, ਗਰੁੱਪ ਸੀ 11 ਤੋਂ 14 ਸਾਲ ਚ ਤਰਨਪ੍ਰੀਤ ਸਿੰਘ ਨੇ ਪਹਿਲਾ ਹਰਜੋਤ ਕÏਰ ਨੇ ਦੂਸਰਾ ਗੁਰਨੂਰ ਕÏਰ ਤੇ ਸਾਹਿਬਜੀਤ ਸਿੰਘ ਨੇ ਤੀਸਰਾ ਸਥਾਨ ਗਰੁੱਪ ਡੀ ਚ ਖੁਸ਼ਦੀਪ ਕÏਰ, ਪਵਨਦੀਪ ਕÏਰ, ਅਮਰਿੰਦਰਜੀਤ ਕÏਰ,ਅਵਨੀਤ ਕÏਰ, ਪ੍ਰਭਜੋਤ ਕÏਰ,ਸਹਿਜਪ੍ਰੀਤ ਸਿੰਘ ਨੇ ਪਹਿਲਾ ਹਰਗਜਪ੍ਰੀਤ ਸਿੰਘ ਨੇ ਦੂਸਰਾ ਅਤੇ ਸਤਨਾਮ ਕÏਰ ਨੇ ਤੀਸਰਾ ਸਥਾਨ ਹਾਸਲ ਕੀਤਾ¢ ਜੇਤੂ ਬੱਚਿਆਂ ਨੂੰ ਟਰਾਫੀਆਂ ਅਤੇ ਦਸਤਾਰਾਂ ਦੇਕੇ ਸਨਮਾਨਿਤ ਕੀਤਾ¢ ਭਾਗ ਲੈਣ ਵਾਲੇ ਸਾਰੇ ਹੀ ਬੱਚਿਆ ਨੂੰ ਵੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ¢ ਗੁਰਦੁਆਰਾ ਸਾਹਿਬ 'ਚ ਬੱਚਿਆਂ ਨੂੰ ਪੰਜਾਬੀ ਪੜਾਉਣ ਵਾਲਿਆਂ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਸਿੱਖ ਨÏਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਇਹ ਉਪਰਾਲਾ ਕੀਤਾ ਗਿਆ ਹੈ¢ ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ¢ ਇਸ ਤੋਂ ਪਹਿਲਾਂ ਸਵੇਰੇ ਵਿਸ਼ੇਸ਼ ਸਮਾਗਮ ਕਰਵਾਏ ਗਏ¢ ਆਰੰਭਤਾ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀਆਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ ਕੀਤਾ ਗਿਆ¢ ਸਮਾਗਮ ਵਿਚ ਭਾਈ ਅਮਨਪ੍ਰੀਤ ਸਿੰਘ ਵੱਲੋਂ ਕੀਰਤਨ ਸਰਵਣ ਕਰਵਾਇਆ ਗਿਆ¢ ਇਸ ਮੋਕੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ¢