24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਐਡੀਲੇਡ ਦੀ ਬੱਸ 'ਚ ਲੜਕੀ ਨਾਲ ਜਿਨਸੀ ਸ਼ੋਸ਼ਣ, ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 13-02-2026
ਐਡੀਲੇਡ, 12 ਫਰਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੀ ਜਨਤਕ ਬੱਸ ਵਿਚ ਨਾਬਾਲਗ ਲੜਕੀ ਨਾਲ ਕਥਿਤ ਜਿਨਸੀ ਸ਼ੋਸ਼ਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ ¢ ਪੁਲਿਸ ਨੇ ਇਸ ਮਾਮਲੇ ਵਿਚ ਫਿੰਡਨ ਵਾਸੀ 33 ਸਾਲਾ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਬਾਲ ਜਿਨਸੀ ਅਪਰਾਧਾਂ ਦੇ ਦੋਸ਼ ਲਗਾਏ ਹਨ ¢ ਪੁਲਿਸ ਮੁਤਾਬਕ ਇਹ ਵਾਰਦਾਤ ਸੋਮਵਾਰ ਦੁਪਹਿਰ ਕਰੀਬ 3:30 ਵਜੇ ਵਾਪਰੀ, ਜਦੋਂ ਲੜਕੀ ਐਡੀਲੇਡ ਸੀਬੀਡੀ ਤੋਂ ਪੱਛਮੀ ਉਪਨਗਰਾਂ ਵੱਲ ਜਾਣ ਵਾਲੀ ਬੱਸ ਰੂਟ 117 'ਤੇ ਸਫ਼ਰ ਕਰ ਰਹੀ ਸੀ ¢ ਇਸ ਦੌਰਾਨ ਦੋਸ਼ੀ ਨੇ ਕਥਿਤ ਤੌਰ 'ਤੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ¢ ਜਾਂਚ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਓਕਡੇਨ ਸਥਿਤ ਇੱਕ ਪਤੇ ਤੋਂ ਗਿ੍ਫ਼ਤਾਰ ਕੀਤਾ ¢ ਉਸਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਉਸਨੂੰ ਪੋਰਟ ਐਡੀਲੇਡ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ¢ ਪੁਲਿਸ ਨੇ ਕਿਹਾ ਹੈ ਕਿ ਇਸ ਘਟਨਾ ਨਾਲ ਜਨਤਕ ਆਵਾਜਾਈ ਦੀ ਸੁਰੱਖਿਆ 'ਤੇ ਗੰਭੀਰ ਸਵਾਲ ਖੜੇ ਹੋ ਗਏ ਹਨ ¢ ਨਾਲ ਹੀ, ਗਵਾਹਾਂ ਅਤੇ ਜਾਣਕਾਰੀ ਰੱਖਣ ਵਾਲਿਆਂ ਨੂੰ ਕ੍ਰਾਈਮ ਸਟੌਪਰਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ |
ਪਿਛਲੀ ਖ਼ਬਰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਵੱਖ-ਵੱਖ ਅਦਾਰਿਆਂ ਦੀਆਂ ਯੂਨੀਅਨਾਂ ਨੇ ਹੜਤਾਲ ਦਾ ਕੀਤਾ ਸਮਰਥਨ ਅਗਲੀ ਖ਼ਬਰ ਮਾਨਚੈਸਟਰ ਯੂਨਾਈਟਿਡ ਦੇ ਸਹਿ-ਮਾਲਕ ਜਿਮ ਰੈਟਕਲਿਫ ਨੇ ਮੰਗੀ ਮੁਆਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।