20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦੇਵ ਥਿੰਦ ਵੱਲੋਂ ਪੰਜਾਬ 'ਚ ਮੌਜੂਦ ਐਨ.ਆਰ.ਆਈਜ਼. ਨੂੰ 14 ਨੂੰ ਚੰਡੀਗੜ੍ਹ 'ਚ ਭਾਜਪਾ ਦੀ ਐਨ.ਆਰ.ਆਈਜ਼. ਮਿਲਣੀ 'ਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਅਜੀਤ ਡੈਸਕ 14-02-2026
ਲੈਸਟਰ (ਇੰਗਲੈਂਡ), 13 ਫ਼ਰਵਰੀ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਪ੍ਰਸਿੱਧ ਕਾਰੋਬਾਰੀ ਤੇ ਐਨ.ਆਰ.ਆਈ. ਯੂਨੀਅਨ ਦੇ ਪ੍ਰਧਾਨ ਸ. ਦੇਵਇੰਦਰ ਸਿੰਘ ਦੇਵ ਥਿੰਦ ਵੱਲੋਂ ਹਾਲ ਹੀ 'ਚ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਉਜਾਗਰ ਕਰਨ ਲਈ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਇਸ ਸਬੰਧੀ ਭਾਜਪਾ ਵੱਲੋਂ 14 ਫ਼ਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ-17 ਸਥਿਤ ਹਯਾਤ ਹੋਟਲ 'ਚ ਸਵੇਰੇ 10 ਵਜੇ ਐਨ.ਆਰ.ਆਈ. ਮਿਲਣੀ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿਚ ਵੱਖ-ਵੱਖ ਦੇਸ਼ਾਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਸ਼ਾਮਿਲ ਹੋਣ ਲਈ ਅਪੀਲ ਕੀਤੀ ਗਈ ਹੈ | ਪੰਜਾਬ ਫੇਰੀ ਤੇ ਗਏ ਦੇਵ ਥਿੰਦ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵੇਲੇ ਜੋ ਵੱਖ-ਵੱਖ ਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪ੍ਰਵਾਸੀ ਪੰਜਾਬੀ ਪੰਜਾਬ 'ਚ ਮÏਜੂਦ ਹਨ, ਉਹ ਇਸ ਮਿਲਣੀ ਵਿਚ ਸ਼ਿਰਕਤ ਕਰਕੇ ਆਪਣੇ ਮਸਲੇ ਸਿੱਧੇ ਤÏਰ 'ਤੇ ਪਾਰਟੀ ਦੇ ਉੱਚ ਆਗੂਆਂ ਅੱਗੇ ਰੱਖ ਸਕਦੇ ਹਨ |


ਪਿਛਲੀ ਖ਼ਬਰ ਵਰਲਡ ਸਿੱਖ ਪਾਰਲੀਮੈਂਟ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੱਦ ਕਰਨ ਦੀ ਨਿੰਦਾ ਅਗਲੀ ਖ਼ਬਰ ਇੰਗਲੈਂਡ ਦੇ ਸਟੈਨਸਟਡ ਏਅਰਪੋਰਟ 'ਤੇ ਉਤਰਣ ਤੋਂ ਪਹਿਲਾਂ ਹੀ ਜਹਾਜ਼ 'ਚ ਯਾਤਰੀ ਦੀ ਮÏਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।